ਸੁਖਜਿੰਦਰ ਮਾਨ
ਬਠਿੰਡਾ, 23 ਫਰਵਰੀ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨ ਕੀਤੇ ਗਏ ਐਮ.ਸੀ.ਏ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਸਥਾਨਕ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਾਲਜ਼ ਦੇ ਬੁਲਾਰੇ ਨੇ ਦਸਿਆ ਕਿ ਵਿਦਿਆਰਥਣ ਬਿੰਦੀਆ ਅਤੇ ਮਨੀਸ਼ਾ ਰਾਣੀ ਨੇ 10 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ, ਮਹਿਕ ਮਹੇਸ਼ਵਰੀ ਨੇ 9.67 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ ਅਤੇ ਰਿਤਵਿਕਾ ਟੰਡਨ ਨੇ 9.58 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ।ਪਿ੍ਰੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
Share the post "ਐਸ.ਐਸ.ਡੀ ਕਾਲਜ਼ ਦੇ ਐਮ.ਸੀ.ਏ ਸਮੈਸਟਰ ਦੂਜਾ ਦਾ ਨਤੀਜਾ ਸੋ ਫ਼ੀਸਦੀ ਰਿਹਾ"