ਬਠਿੰਡਾ, 20 ਨਵੰਬਰ: ਪੰਜਾਬ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ Buddys’ ਪ੍ਰੋਗਰਾਮ ਤਹਿਤ Buddys’ Group ਦੇ ਕੋਆਰਡੀਨੇਟਰ ਮੈਡਮ ਨੇਹਾ ਭੰਡਾਰੀ ਅਤੇ ਪ੍ਰੋਗਰਾਮ ਅਫਸਰਾਂ ਐਨ.ਐਸ.ਐਸ. ਡਾ. ਸਿਮਰਜੀਤ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਡਾ. ਪੂਜਾ ਗੋਸਵਾਮੀ (ਐਨਸੀਸੀ ਇੰਚਾਰਜ) ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਯੂਨਿਟਾਂ, ਰੈਡ ਰਿੱਬਨ ਕਲੱਬਾਂ ਅਤੇ ਐਨ.ਸੀ.ਸੀ. ਯੂਨਿਟਾਂ ਵੱਲੋਂ Buddys’ Day Program ਮਨਾਉਂਦੇ ਹੋਏ 14 ਤੋਂ 17 ਨਵੰਬਰ ਤੱਕ ਵਲੰਟੀਅਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਮਨਪ੍ਰੀਤ ਬਾਦਲ ਦਾ ਦਾਅਵਾ: ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤਾ ਗਿਆ ਪਰਚਾ
ਕੁਲਜੀਤ ਕੌਰ ਬੀ.ਏ ਭਾਗ ਦੂਜਾ ਦੁਆਰਾ ਸਹੁੰ ਚੁੱਕਵਾਈ ਗਈ, ਨਿਹਾਰੀਕਾ ਨੇ ਨਸ਼ਿਆਂ ਤੇ ਕਵਿਤਾ ਪੇਸ਼ ਕੀਤੀ ਅਤੇ ਨੰਦਿਨੀ ਨੇ ਨਸ਼ਿਆਂ ਦੇ ਖਿਲਾਫ਼ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਲੰਟੀਅਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਰੰਗੋਲੀ ਬਣਾਈ ਗਈ ਅਤੇ ਨਾਅਰੇ (ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ, ਨਸ਼ਾ ਪੰਜਾਬ ’ਚ ਰਹਿਣ ਨੀ ਦੇਣਾ ਅਤੇ ਪੰਜਾਬੀਓ ਜਾਗੋ, ਨਸ਼ੇ ਤਿਆਗੋ ਆਦਿ) ਵੀ ਲਾਏ । ਇਸ ਮੁਹਿੰਮ ਵਿਚ 70 ਵਲੰਟੀਅਰਾਂ ਨੇ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਲੰਟੀਅਰਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਨਸ਼ੇ ਸਾਡੀ ਸਿਹਤ, ਪੈਸਾ ਅਤੇ ਪਰਿਵਾਰ ਨੂੰ ਤਬਾਹ ਕਰ ਦਿੰਦੇ ਹਨ। ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਕਾਲਜ ਸਕੱਤਰ ਵਿਕਾਸ ਗਰਗ ਨੇ Buddys’ Group, ਐਨ.ਐਨ.ਐਸ. ਯੂਨਿਟਾਂ, ਰੈੱਡ ਰਿਬਨ ਕਲੱਬਾਂ ਅਤੇ ਐਨ.ਸੀ.ਸੀ. ਯੂਨਿਟਾਂ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਚਲਾਉਣ ਲਈ ਪ੍ਰਸੰਸਾ ਕੀਤੀ ।