ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਪੰਜ ਰੋਜ਼ਾ ਸਮਾਗਮ ਦੌਰਾਨ ਪੁਸਤਕ ਪ੍ਰਦਰਸ਼ਨੀ ਲਗਾਈ

Date:

spot_img

ਸੁਖਜਿੰਦਰ ਮਾਨ
ਬਠਿੰਡਾ, 26 ਨਵੰਬਰ: ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਪਿ੍ਰੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਅੱਜ ਸੂਬਾ ਸਰਕਾਰ ਤੇ ਭਾਸ਼ਾ ਵਿਭਾਗ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ 2022 ਦੀ ਲੜੀ ਤਹਿਤ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਦੌਰਾਨ ਪੁਸਤਕ ਪ੍ਰਦਰਸ਼ਨੀ ਲਗਾਈ ਗਈ । ਜਿਸ ਵਿੱਚ ਭਾਸ਼ਾ ਵਿਭਾਗ ਵੱਲੋਂ ਪੁਸਤਕਾਂ ਰੱਖੀਆਂ ਗਈਆਂ । ਪੁਸਤਕ ਪ੍ਰਦਰਸ਼ਨੀ ਦਾ ਆਗਾਜ਼ ਕਾਲਜ ਸਕੱਤਰ ਸ਼੍ਰੀ ਸਤੀਸ਼ ਅਰੋੜਾ ਅਤੇ ਪਿ੍ਰੰਸੀਪਲ ਡਾ. ਨੀਰੂ ਗਰਗ ਦੁਆਰਾ ਕੀਤਾ ਗਿਆ । ਉਹਨਾਂ ਦੇ ਨਾਲ ਲਾਇਬਰੇਰੀਅਨ ਪ੍ਰਵੀਨ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਪੁਸਤਕ ਪ੍ਰਦਰਸ਼ਨੀ ਵਿੱਚ ਹਿੱਸਾ ਲਿਆ । ਮੈਡਮ ਨੇ ਵਧੀਆ ਕਿਤਾਬਾਂ ਪੜ੍ਹਨ ਅਤੇ ਖਰੀਦਣ ਦੀ ਸ਼ਲਾਘਾ ਕੀਤੀ ਗਈ ਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਪ੍ਰਦਰਸ਼ਨੀ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ । ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਨੀ ਵੇਖੀ ਗਈ ਅਤੇ ਕਿਤਾਬਾਂ ਵੀ ਖੀਰੀਦੀਆਂ ਗਈਆਂ । ਇਸ ਮੌਕੇ ਵਿਸੇਸ ਤੌਰ ’ਤੇ ਕੇਂਦਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਤੋਂ ਇਲਾਵਾ ਕਾਲਜ਼ ਕਮੇਟੀ ਦੇ ਪ੍ਰਧਾਨ ਐਡਵੋਕਟ ਸੰਜੇ ਗੋਇਲ, ਐਸਐਸਡੀ ਸਭਾ ਦੇ ਜਨਰਲ ਸਕੱਤਰ ਕੇ.ਕੇ.ਅਗਵਰਾਲ ਆਦਿ ਵੀ ਪੁੱਜੇ।

LEAVE A REPLY

Please enter your comment!
Please enter your name here

spot_img

Share post:

Popular

More like this
Related