ਸੁਖਜਿੰਦਰ ਮਾਨ
ਬਠਿੰਡਾ, 31 ਅਕਤੁੂਬਰ: ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਊਸ਼ਾ ਸ਼ਰਮਾ ਅਤੇ ਡਾ. ਸਿਮਰਜੀਤ ਕੌਰ ਦੀ ਯੋਗ ਅਗਵਾਈ ਹੇਠ ਐਨ. ਐਸ. ਐਸ. ਅਤੇ ਰੈੱਡ ਰਿਬਨ ਕਲੱਬ ਵੱਲੋਂ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁੱਕ ਕੇ ਕੀਤੀ ਗਈ । ਕਾਲਜ ਪਿ੍ਰੰਸੀਪਲ ਡਾ. ਨੀਰੂ ਗਰਗ ਨੇ ਐਨ. ਐਸ. ਐਸ. ਵਲੰਟੀਅਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਚੰਗੇ ਕੰਮਾਂ ਲਈ ਹਮੇਸ਼ਾ ਏਕਤਾ ਰੱਖਣੀ ਚਾਹੀਦੀ ਹੈ । ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਊਸ਼ਾ ਸ਼ਰਮਾ ਨੇ ਸੰਬੋਧਨ ਕਰਦਿਆਂ ਸਰਦਾਰ ਵਲੱਭ ਭਾਈ ਪਟੇਲ ਦੇ ਜੀਵਨ ਤੇ ਚਾਨਣਾ ਪਾਇਆ । ਬੀ. ਐਸ. ਸੀ ਭਾਗ ਪਹਿਲਾ ਨਾਨ ਮੈਡੀਕਲ ਦੀ ਵਿਦਿਆਰਥਣ ਕਰਨਵੀਰ ਕੌਰ ਅਤੇ ਮੁਸਕਾਨ ਵੱਲੋਂ ਰਾਸ਼ਟਰੀ ਏਕਤਾ ਦਿਵਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਸਰਦਾਰ ਵਲੱਭ ਭਾਈ ਪਟੇਲ ਜੀ ਦੀਆਂ ਜੀਵਨ ਪ੍ਰਾਪਤੀਆਂ ਤੇ ਚਾਨਣਾ ਪਾਇਆ । ਇਸ ਤੋਂ ਇਲਾਵਾ ਬੀ. ਏ. ਭਾਗ ਦੂਜਾ ਦੀ ਵਿਦਿਅਰਥਣ ਤਨੂ ਵੱਲੋਂ ਦੇਸ਼ ਭਗਤੀ ਦਾ ਗੀਤ ਗਾਇਆ । ਮੰਚ ਦਾ ਸੰਚਾਲਨ ਡਾ. ਸਿਮਰਜੀਤ ਕੌਰ ਵੱਲੋਂ ਕੀਤਾ ਗਿਆ । ਇਸ ਸਮਾਗਮ ਵਿਚ 50 ਐਨ. ਐਸ. ਐਸ. ਵਲੰਟੀਅਰਾਂ ਨੇ ਭਾਗ ਲਿਆ ਗਿਆ ।
ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
3 Views