ਐਸ ਡੀ ਐਮ ਦਾ ਰੀਡਰ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Date:

spot_img

ਸੁਖਜਿੰਦਰ ਮਾਨ
ਮਾਨਸਾ, 13 ਦਸੰਬਰ:ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸਬ ਡਿਵੀਜ਼ਨ ਬੁਢਲਾਡਾ ਵਿਖੇ ਐਸ.ਡੀ.ਐਮ ਦਫਤਰ ਦੇ ਰੀਡਰ ਰਣਜੀਤ ਸਿੰਘ ਨੂੰ 20, 000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਐਸ.ਐਸ.ਪੀ ਦੇਸ ਰਾਜ ਨੇ ਦਸਿਆ ਕਿ ਰਣਜੀਤ ਸਿੰਘ ਵਿਰੁਧ ਗੁਰਜੀਤ ਸਿੰਘ ਵਾਸੀ ਪਿੰਡ ਟਾਹਲੀਆਂ ਤਹਿਸੀਲ ਬੁਢਲਾਡਾ ਨੇ ਸ਼ਿਕਾਇਤ ਕੀਤੀ ਸੀ। ਜਿਸ ਵਿਚ ਉਸਨੇ ਦਸਿਆ ਸੀ ਕਿ ਦੁਕਾਨ ਦੀ ਜਗ੍ਹਾ ਦਾ ਮੁਆਵਜਾ ਦਿਵਾਉਣ ਬਦਲੇ ਉਕਤ ਰੀਡਰ ਨੇ ਇਹ ਰਿਸ਼ਵਤ ਦੀ ਮੰਗ ਉਕਤ ਮੁਲਾਜਮ ਵਲੋਂ ਕੀਤੀ ਜਾ ਰਹੀ ਸੀ। ਜਿਸਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20, 000 ਰੁਪਏ ਲੈਂਦੇ ਹੋਏ ਗਿ੍ਰਫਤਾਰ ਕਰ ਲਿਆ। ਐਸਐਸਪੀ ਮੁਤਾਬਕ ਕਥਿਤ ਦੋਸ਼ੀ ਵਿਰੁਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਕੇਸ ਦਰਜ਼ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਦਰਜ਼ਾ ਚਾਰ ਕਰਮਚਾਰੀ ਯੂਨੀਅਨ ਵੱਲੋਂ 27 ਦੀ ਮਹਾਂਹੜ੍ਹਤਾਲ ਵਿਚ ਸ਼ਾਮਲ ਹੋਣ ਦਾ ਐਲਾਨ

Bathinda News : ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ...

NHM ਇਮਪਲਾਈਜ ਯੂਨੀਅਨ ਨੇ ਮੰਗਾਂ ਪੂਰੀਆਂ ਨਾਂ ਹੋਣ ‘ਤੇ ਵਧਾਈ ਕਲਮ ਛੋੜ ਹੜਤਾਲ

Bathinda News: NHM ਇਮਪਲਾਈਜ ਯੂਨੀਅਨ ਪੰਜਾਬ ਨੇ ਸਰਕਾਰ ਵੱਲੋਂ...

Big News; Bhagwant Mann govt ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

👉ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ...