spot_img
spot_img

ਔਰਤਾਂ ਦੀ ਤੰਦਰੁਸਤੀ ਬਾਰੇ ਬਾਬਾ ਫ਼ਰੀਦ ਕਾਲਜ ਵਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੇ ਇਸ ਦੇ ਵੁਮੈਨ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ‘ਔਰਤਾਂ ਦੀ ਤੰਦਰੁਸਤੀ’ ਬਾਰੇ ਇੱਕ ਰੋਜ਼ਾ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਵਿੱਚ ਮਹਿਮਾਨ ਬੁਲਾਰੇ ਵਜੋਂ ਮਦਾਨ ਹਸਪਤਾਲ ਬਠਿੰਡਾ ਤੋਂ ਡਾ. ਊਸ਼ਾ ਮਦਾਨ ਨੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਡਾ. ਮਦਾਨ ਨੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰਨ ਬਾਰੇ ਜਾਗਰੂਕ ਕੀਤਾ। ਉਸ ਨੇ ਹਾਜ਼ਰੀਨ ਨੂੰ ਭੋਜਨ ਤੋਂ ਪਹਿਲਾਂ ਪ੍ਰਾਰਥਨਾ ਕਰਨ ਅਤੇ ਭੋਜਨ ਬਾਰੇ ਸ਼ਿਕਾਇਤ ਕਰਨ ਤੋਂ ਪਰਹੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਕਾਲਜ ਦੇ 50 ਤੋਂ ਵੱਧ ਵਿਦਿਆਰਥੀਆਂ ਅਤੇ ਸਾਰੇ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਜਯੋਤੀ ਬਾਂਸਲ ਨੇ ਵੁਮੈਨ ਡਿਵੈਲਪਮੈਂਟ ਸੈੱਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਵਿੱਚ ਕੋਈ ਧੜੇਬੰਦੀ ਨਹੀਂ ਹੈ: ਵੜਿੰਗ

👉ਕਿਹਾ: ਚੰਨੀ ਵੱਲੋਂ ਆਗੂਆਂ ਨਾਲ ਮੀਟਿੰਗ ਕਰਨ ਵਿੱਚ ਕੁਝ...

Bathinda ਨਹਿਰ ‘ਚ ਨਹਾਉਣ ਗਿਆ ਇੱਕ ਹੋਰ ਬੱਚਾ ਡੁੱਬਿਆ

Bathinda News: ਗਰਮੀਆਂ ਦੇ ਇਸ ਸੀਜ਼ਨ ਦੌਰਾਨ ਬਠਿੰਡਾ ਨਹਿਰ...