WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਕਤਸਰ

ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲਣ ਦੀ ਬਜਾਏ ਉਨ੍ਹਾਂ ਨੂੰ ਰਸੋਈ ਦੇ ਰਾਸਨ ਲਈ ਹਜ਼ਾਰ-ਹਜ਼ਾਰ ਰੁਪਏ ਦਿੱਤੇ ਜਾਣ: ਹਰਗੋਬਿੰਦ ਕੌਰ

ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਮੁਕਤਸਰ ਸਾਹਿਬ, 13 ਅਗਸਤ: ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ’ਚ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲਣ ਦੀ ਪਿਰਤ ਨੂੰ ਪੰਜਾਬ ਦੇ ਸੱਭਿਆਚਾਰ ਤੇ ਸੋਚੀ ਸਮਝੀ ਸਾਜ਼ਿਸ਼ ਦੇ ਅਧੀਨ ਇਕ ਵੱਡਾ ਹਮਲਾ ਕਰਾਰ ਦਿੱਤਾ ਹੈ । ਇੱਥੇ ਜਾਰੀ ਬਿਆਨ ਵਿਚ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਵਿਚ ਪੂਰੀ ਤਰ੍ਹਾਂ ਧਸ ਚੁੱਕੀ ਹੈ ।

ਮੁਹੱਲਾ ਕਲੀਨਿਕ ਦੀ ਮੁਲਾਜ਼ਮ ਨੂੰ ਪ੍ਰਸੂਤਾ ਛੁੱਟੀ ’ਤੇ ਜਾਣਾ ਪਿਆ ਮਹਿੰਗਾ, ਵਿਭਾਗ ਨੇ ਨੌਕਰੀ ਤੋਂ ਕੀਤਾ ਫ਼ਾਰਗ

ਪੰਜਾਬ ਸਰਕਾਰ ਨੇ ਜਨਤਾ ਨਾਲ ਵਾਅਦਾ ਤਾਂ ਇਹ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ । ਪਰ ਇਥੇ ਨਸ਼ੇ ਬੰਦ ਤਾਂ ਕੀ ਕਰਨੇ ਸਨ ਉਲਟਾ ਔਰਤਾਂ ਲਈ ਵੀ ਨਸ਼ਿਆਂ ਦਾ ਪ੍ਰਬੰਧ ਕਰਕੇ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਰਹੇ ਹਨ ਜੋ ਨਿੰਦਣਯੋਗ ਹੈ ।ਉਹਨਾਂ ਕਿਹਾ ਕਿ ਸਰਕਾਰ ਨੂੰ ਔਰਤਾਂ ਦੀ ਪੀੜ ਤਾਂ ਦਿਸ ਨਹੀਂ ਰਹੀ , ਕਿਉਂਕਿ ਨਸ਼ਿਆਂ ਦੇ ਕਾਰਨ ਅਨੇਕਾਂ ਔਰਤਾਂ ਦੇ ਨੌਜਵਾਨ ਪੁੱਤ ਅਤੇ ਪਤੀ ਨਿੱਤ ਰੋਜ ਸਿਵਿਆਂ ਦੇ ਰਾਹ ਤੁਰ ਰਹੇ ਹਨ ।

ਬਠਿੰਡਾ ’ਚ ਤ੍ਰਿਵੈਣੀ ਕਲੱਬ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ 17 ਵਾ ਤੀਆਂ ਦਾ ਮੇਲਾ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਵਾਲੇ ਚਲਾ ਰਹੇ ਹਨ ਤੇ ਉਹਨਾਂ ਨੂੰ ਪੰਜਾਬ ਦੇ ਸੱਭਿਆਚਾਰਕ ਅਤੇ ਵਿਰਸੇ ਬਾਰੇ ਕੁੱਝ ਪਤਾ ਨਹੀਂ ਹੈ । ਪਰ ਪੰਜਾਬ ਦੀਆਂ ਔਰਤਾਂ ਆਪਣੇ ਅਮੀਰ ਵਿਰਸੇ ਤੇ ਇਹ ਹਮਲਾ ਬਰਦਾਸ਼ਤ ਨਹੀਂ ਕਰਨਗੀਆਂ ਤੇ ਇਸ ਦਾ ਭਾਰੀ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਔਰਤਾਂ ਲਈ ਸਰਾਬ ਦੇ ਠੇਕੇ ਖੋਲਣ ਦੀ ਬਜਾਏ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰੇ ਕਰਦਿਆਂ ਔਰਤਾਂ ਨੂੰ ਘਰ ਦੀ ਰਸੋਈ ਤੇ ਉਨ੍ਹਾਂ ਦੇ ਹੋਰ ਜਰੂਰਤਾਂ ਲਈ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਦਿੱਤੇ ਜਾਣ।

Related posts

ਅਕਾਲੀ ਦਲ ਨੇ ਚੋਣ ਨਤੀਜਿਆਂ ’ਤੇ ਵਿਸਲੇਸ਼ਣ ਕਰਨ ਲਈ 14 ਨੂੰ ਸੱਦੀ ਮੀਟਿੰਗ

punjabusernewssite

ਬਰਸਾਤ ਨਾਲ ਝੋਨੇ ਦੀ ਫਸਲ ਨੁੰ ਹੋਏ ਨੁਕਸਾਨ ਦੇ ਜਾਇਜ਼ੇ ਲਈ ਮੁੱਖ ਮੰਤਰੀ ਗਿਰਦਾਵਰੀ ਦੇ ਹੁਕਮ ਦੇਣ : ਸੁਖਬੀਰ ਬਾਦਲ

punjabusernewssite

ਡਾ. ਬਲਜੀਤ ਕੌਰ ਨੇ ਮਲੋਟ ਦੇ ਝੁੱਗੀ-ਝੌਂਪੜੀ ਵਾਲਿਆਂ ਨੂੰ ਕੰਬਲ ਵੰਡ ਕੇ ਮਨਾਇਆ ਨਵਾਂ ਸਾਲ

punjabusernewssite