ਸੁਖਜਿੰਦਰ ਮਾਨ
ਬਠਿੰਡਾ, 15 ਜੂਨ : ਜਿਲ੍ਹਾ ਪੱਧਰੀ ਕਮੇਟੀ ਵੱਲੋਂ ਅੱਜ ਕੀਤੀ ਗਈ ਛਾਪੇਮਾਰੀ ਦੌਰਾਨ ਨਜਦੀਕੀ ਪਿੰਡ ਕਟਾਰ ਸਿੰਘ ਵਾਲਾ ਵਿਖੇ ਚੱਲ ਰਿਹਾ ਨਾਜਾਇਜ ਨਸਾ ਪੁਨਰਵਾਸ ਕੇਂਦਰ ਸੀਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਗੁੰਮਨਾਮ ਸਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਐਸ.ਡੀ.ਐਮ. ਇਨਾਇਤ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰਮਨ ਸਿੰਗਲਾ, ਡਾ ਅਰੁਣ ਸਿੰਗਲਾ, ਸਰਕਾਰੀ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ਼ ਰੂਪ ਸਿੰਘ ਮਾਨ, ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਦੀ ਅਗਵਾਈ ਹੇਠ ਪੁਲਿਸ ਟੀਮ ਲੈ ਕੇ ਜਿਲ਼ਾ ਪੱਧਰੀ ਕਮੇਟੀ ਵਲੋਂ ਉਕਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ। ਇਸ ਕਾਰਵਾਈ ਦੌਰਾਨ ਇਸ ਨਜਾਇਜ਼ ਨਸ਼ਾ ਪੁਨਰਵਾਸ ਕੇਂਦਰ ਵਿੱਚ 41 ਦੇ ਕਰੀਬ ਲੋਕ ਹਾਜ਼ਰ ਸਨ, ਜਿੰਨ੍ਹਾਂ ਵਿਚੋਂ 33 ਮਰੀਜ਼ ਨਸ਼ਾ ਛੱਡਣ ਲਈ ਦਾਖ਼ਲ ਕੀਤੇ ਹੋਏ ਸਨ ਜਦੋਂਕਿ 8 ਇਸ ਕੇਂਦਰ ਦੇ ਸਟਾਫ਼ ਦੇ ਮੁਲਾਜਮ ਹਨ। ਇਹ ਕੇਂਦਰ ਬਿਨ੍ਹਾਂ ਕਿਸੇ ਲਾਇਸੈਂਸ ਦੇ 3 ਮਹੀਨਿਆਂ ਦੇ ਵੱਧ ਸਮੇਂ ਤੋਂ ਚੱਲ ਰਿਹਾ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਸਬੰਧਤ ਖਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਸਾ ਛੁਡਾਊ ਕੇਂਦਰ ਵਿੱਚ ਦਾਖਲ ਲੋਕਾਂ ਨੂੰ ਇੱਥੋਂ ਸਰਕਾਰੀ ਪੁਨਰਵਾਸ ਕੇਂਦਰ ਵਿੱਚ ਲਿਜਾਣ ਲਈ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਕਟਾਰ ਸਿੰਘ ਵਾਲਾ ਵਿਖੇ ਚੱਲ ਰਿਹਾ ਨਜਾਇਜ਼ ਨਸ਼ਾ ਪੁਨਰਵਾਸ ਕੇਂਦਰ ਸੀਲ
28 Views