Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

gurmeet khudian
19 Views
50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ 
ਚੰਡੀਗੜ੍ਹ, 5 ਨਵੰਬਰ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ
ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ। ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।

Related posts

2 ਅਕਤੂਬਰ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ

punjabusernewssite

ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

punjabusernewssite

ਮਾਨ ਸਰਕਾਰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕਰੇਗੀ:ਚੇਅਰਪਰਸਨ ਰਾਜ ਲਾਲੀ ਗਿੱਲ

punjabusernewssite