ਪਨਬੱਸ ਦੇ ਹੈੱਡ ਆਫਿਸ ਅੱਗੇ ਧਰਨੇ ਰੋਸ ਪ੍ਰਦਰਸਨ ਸਹਿਤ 27-28-29-ਸਤੰਬਰ ਦੀ ਹੜਤਾਲ ਦੀ ਤਿਆਰੀ – ਰਵਿੰਦਰ ਬਰਾੜ
ਆਮ ਆਦਮੀ ਸਰਕਾਰ ਵਿੱਚ ਤਨਖਾਹ ਲਈ ਤਰਸਦੇ ਕੱਚੇ ਮੁਲਾਜਮ- ਸੰਦੀਪ ਗਰੇਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 9 ਸਤੰਬਰ: ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਅੱਜ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਬਠਿੰਡਾ ਡਿਪੂ ਦੇ ਗੇਟ ’ਤੇ ਬੋਲਦਿਆਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਮਨੇਸ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜਗਾਰ ਦੇਣ ਦੀ ਗੱਲ ਕਰਦੀ ਹੈ ਪ੍ਰੰਤੂ ਜਦੋਂ ਤੋਂ ਆਪ ਸਰਕਾਰ ਹੋਂਦ ਵਿੱਚ ਆਈ ਹੈ, ਪੀਆਰਟੀਸੀ ਦੇ ਕੱਚੇ ਮੁਲਾਜਮਾਂ ਨੂੰ ਹਰ ਮਹੀਨੇ ਆਪਣੀ ਤਨਖਾਹ ਲੈਣ ਲਈ ਸੰਘਰਸ ਕਰਨਾ ਪੈਂਦਾ ਹੈ। ਆਗੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਪੱਕਾ ਰੋਜਗਾਰ ਦਿਆਂਗੇ ਪਰ ਸਰਕਾਰ ਬਣਨ ਤੋਂ ਬਾਅਦ ਉਲਟਾ ਟਰਾਂਸਪੋਰਟ ਵਿਭਾਗ ਵਿੱਚ ਫੇਰ ਤੋਂ ਆਊਟ ਸੋਰਸਿੰਗ ਦੀ ਭਰਤੀ ਕੱਢ ਦਿੱਤੀ ਹੈ। ਖਜਾਨਚੀ ਰਵਿੰਦਰ ਬਰਾੜ ਨੇ ਬੋਲਦਿਆਂ ਕਿਹਾ ਕਿ ਸਰਕਾਰ ਕੁਰੱਪਸਨ ਰੋਕਣ ਵਿੱਚ ਫੇਲ ਰਹੀ ਹੈ ਗੱਲ ਇੱਥੇ ਹੀ ਨਹੀਂ ਰੁਕਦੀ ਇਹ ਸਰਕਾਰ ਉਸ ਤੋਂ ਅੱਗੇ ਨਿਕਲ ਚੁੱਕੀ ਹੈ ਸਰਕਾਰੀ ਵਿਭਾਗਾਂ ਦੇ ਵਿੱਚ ਪ੍ਰਾਈਵੇਟ ਘਰਾਣਿਆਂ ਦੀਆਂ ਨਿੱਜੀ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਕਰਨਾ ਚਹੁੰਦੇ ਹਨ ਅਤੇ ਇੱਕ ਬੱਸ ਮਾਲਕ ਨੂੰ ਪ੍ਰਤੀ ਮਹੀਨਾ 1 ਲੱਖ ਤੋਂ ਵੱਧ ਸਰਕਾਰੀ ਖਜਾਨੇ ਦੀ ਲੁੱਟ ਅਤੇ 6 ਸਾਲਾ ਵਿੱਚ 72 ਲੱਖ ਦੀ ਲੁੱਟ 219 ਬੱਸਾਂ ਨੂੰ ਕਰੋੜਾਂ ਰੁਪਏ ਰਾਹੀਂ ਸਰਕਾਰੀ ਖਜਾਨੇ ਨੂੰ ਚੂਨਾ ਲਗਾਉਣ ਦੀ ਤਿਆਰੀ ਕਰ ਰਹੀ ਹੈ ਵਿਭਾਗਾਂ ਦੇ ਉਚ ਅਧਿਕਾਰੀ ਵੱਲੋਂ ਸਰਕਾਰ ਨੂੰ ਗਲਤ ਫਾਰਮੂਲੇ ਨਾਲ ਕਿਲੋਮੀਟਰ ਦਾ ਫਾਇਦਾ ਦੱਸ ਕੇ ਗੁੰਮਰਾਹ ਕੀਤਾ ਜਾ ਰਿਹਾ। ਇਸ ਮੌਕੇ ਸੰਦੀਪ ਗਰੇਵਾਲ ,ਕੁਲਦੀਪ ਬਾਦਲ , ਅਤੇ ਗਗਨਦੀਪ ਖੋਖਰ,ਗੁਰਦੀਪ ਝੁਨੀਰ, ਬਲਵੀਰ ਸਰਮਾ, ਗੁਰਪ੍ਰੀਤ ਕਮਾਲੁ, ਮਨਪ੍ਰੀਤ ਹਾਕੂਵਾਲਾ ਅਤੇ ਚੇਅਰਮੈਨ ਸਰਬਜੀਤ ਭੁੱਲਰ ਹਾਜਿਰ ਸਨ।
ਬਾਕਸ
ਮੁਕਤਸਰ ਸਾਹਿਬ ਵਿਖੇ ਵਿਚ ਵੀ ਕੀਤੀ ਗੇਟ ਰੈਲੀ
ਬਠਿੰਡਾ: ਉਧਰ ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ ’ਤੇ ਵੀ ਰੈਲੀ ਕੀਤੀ ਗਈ। ਜਿਸਨੂੰ ਸੂਬਾ ਜੋਇੰਟ ਸਕੱਤਰ ਗੁਰਪ੍ਰੀਤ ਸਿੰਘ ਢਿੱਲੋਂ, ਡਿਪੂ ਪ੍ਰਧਾਨ ਜਗਸੀਰ ਸਿੰਘ ਮਾਣਕ, ਤਰਸੇਮ ਸਿੰਘ, ਭੁਪਿੰਦਰ ਸਿੰਘ ਸੰਧੂ ,ਸੁਖਭਿੰਦਰ ਸਿੰਘ , ਗੁਰਸੇਵਕ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਗੁਰਬਾਜ ਸਿੰਘ ,ਵਿਨੋਦ ਕੁਮਾਰ, ਗੁਰਵਿੰਦਰ ਸਿੰਘ ਵਰਕਸ਼ਾਪ ਪ੍ਰਧਾਨ, ਮਨਜੀਤ ਸਿੰਘ ,ਬਲਕਰਨ ਸਿੰਘ ਰਿਪੋਟਾ ਵਾਲੇ ਸਾਥੀ ਦਇਆ ਸਿੰਘ ,ਅਸ਼ੋਕ ਕੁਮਾਰ, ਜਸਵੀਰ ਸਿੰਘ, ਨਵਦੀਪ ਕੁਮਾਰ ਨਵੀਂ ਆਦਿ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿੰਦਾ ਕੀਤੀ।
Share the post "ਕਮਾਈ ਵਾਲੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮ ਸੰਘਰਸ ਕਰਨ ਲਈ ਮਜਬੂਰ-ਕੁਲਵੰਤ ਸਿੰਘ ਮਨੇਸ"