WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਕਰਜ਼ੇ ਦੀ ਗੱਲ ਨਾ ਕਰਨ ਰਾਜਪਾਲ, ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਹੈ – ਹਰਪਾਲ ਸਿੰਘ ਚੀਮਾ

ਜੇਕਰ ਰਾਜਪਾਲ ਨੂੰ ਪੰਜਾਬ ਦੀ ਏਨੀ ਚਿੰਤਾ ਹੈ ਤਾਂ ਉਹ ਸੂਬੇ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣ ਅਤੇ ਕੇਂਦਰ ਤੋਂ ਆਰਡੀਐਫ ਦੇ ਪੈਸੇ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਮਦਦ ਕਰਨ – ਚੀਮਾ
ਚੰਡੀਗੜ੍ਹ, 23 ਸਤੰਬਰ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ।ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ ’ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ।

Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ

ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ ’ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਏਸ ਕਰਕੇ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ‘ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ’ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।

ਮੁੱਖ ਮੰਤਰੀਦੀ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ

ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਦਿਵਾ ਦਿਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ।ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੇ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ।

 

Related posts

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ

punjabusernewssite

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

punjabusernewssite

ਚੰਡੀਗਡ਼੍ਹ ਨਗਰ ਨਿਗਮ ‘ਚ ਖਿੜਿਆ ਕਮਲ ਦਾ ਫੁੱਲ

punjabusernewssite