ਕਰਨਾਟਕਾ ਵਿੱਚ ਕਾਂਗਰਸ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ’ਚ ਕਾਂਗਰਸੀਆਂ ਨੇ ਵੰਡੇ ਲੱਡੂ

Date:

spot_img

ਸੁਖਜਿੰਦਰ ਮਾਨ
ਬਠਿੰਡਾ, 14 ਮਈ: ਕਰਨਾਟਕਾ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਦੀ ਖੁਸੀ ’ਚ ਅੱਜ ਸ਼ਹਿਰ ਦੇ ਕਾਂਗਰਸੀਆਂ ਵਲੋਂ ਸਥਾਨਕ ਕਾਂਗਰਸ ਭਵਨ ਵਿਚ ਲੱਡੂ ਵੰਡੇ ਗਏ। ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸ ਦੀ ਲੀਡਰਸ਼ਿਪ, ਕੌਂਸਲਰਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਸ ਜਿੱਤ ’ਤੇ ਕਾਂਗਰਸ ਪ੍ਰਧਾਨ ਮਲਿਕਾਰਜਨ ਖੜਗੇ, ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਧਾਈ ਦਿੱਤੀ । ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਬੇਸ਼ੱਕ ਜਲੰਧਰ ਉਪ ਚੋਣ ’ਚ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੇ ਚੱਲਦਿਆਂ ਕਾਂਗਰਸੀ ਉਮੀਦਵਾਰ ਹਾਰ ਗਏ ਪ੍ਰੰਤੂ ਕਰਨਾਟਕ ਵਿਚ ਕਾਂਗਰਸ ਦੀ ਵੱਡੀ ਜਿੱਤ ਨੇ ਸਚਾਈ ਦੀ ਜਿੱਤ ’ਤੇ ਮੋਹਰ ਲਗਾਈ ਹੈ। ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਆਦਿ ਆਗੂਆਂ ਨੇ ਇਸ ਮੌਕੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪੂਰੇ ਦੇਸ਼ ਵਿੱਚ ਕੱਢੀ ਗਈ ਪਦ ਯਾਤਰਾ ਕਰਕੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੁੜੇ ਅਤੇ ਉਸੇ ਯਾਤਰਾ ਕਰਕੇ ਕਰਨਾਟਕਾ ਦੇ ਲੋਕਾਂ ਨੇ ਕਾਂਗਰਸ ਨੂੰ ਮਜ਼ਬੂਤ ਕਰਦੇ ਹੋਏ ਜਿੱਤ ਦਿੱਤੀ ਹੈ। ਕਾਂਗਰਸੀ ਆਗੂਆਂ ਨੇ ਅੱਗੇ ਕਿਹਾ ਕਿ ਕਰਨਾਟਕ ਦੀ ਜਿੱਤ ਨਾਲ ਆਉਂਦੀਆਂ ਲੋਕ ਸਭਾ ਚੋਣਾਂ ਲਈ ਪੂਰੇ ਦੇਸ਼ ਵਿੱਚ ਕਾਂਗਰਸ ਦੇ ਹੌਂਸਲੇ ਬੁਲੰਦ ਹੋਏ ਹਨ ਅਤੇ ਕਾਂਗਰਸ ਦੀ ਸਰਕਾਰ ਬਨਣੀ ਤੈਅ ਹੋ ਗਈ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਜਲੰਧਰ ਲੋਕ ਸਭਾ ਚੋਣ ਦੇ ਆਏ ਨਤੀਜਿਆਂ ’ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਜਿੱਤ ਹੋਈ ਹੈ ਕਿਉਂਕਿ ਸਰਕਾਰ ਨੇ ਧੱਕੇ ਨਾਲ ਚੋਣ ਜਿੱਤੀ ਹੈ ਜਦੋਂ ਲੋਕ ਅੱਜ ਵੀ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ। ਇਸ ਮੌਕੇ ਸੀਨੀਅਰ ਕੋਂਸਲਰ ਬੇਅੰਤ ਸਿੰਘ ਰੰਧਾਵਾ, ਮਲਕੀਤ ਸਿੰਘ ਗਿੱਲ, ਟਹਿਲ ਸਿੰਘ ਸੰਧੂ, ਟਹਿਲ ਸਿੰਘ ਬੁੱਟਰ, ਰੁਪਿੰਦਰ ਬਿੰਦਰਾ, ਬਲਜਿੰਦਰ ਠੇਕੇਦਾਰ, ਰਣਜੀਤ ਸਿੰਘ ਗਰੇਵਾਲ, ਬਲਵੰਤ ਰਾਏ ਨਾਥ, ਸਖਦੇਵ ਸੁੱਖਾ, ਸਾਧੂ ਸਿੰਘ ਵਿਕਰਮ ਕ੍ਰਾਂਤੀ, ਸੰਜੇ ਬਿਸਵਾਲ, ਜਗਰਾਜ ਸਿੰਘ, ਗੁਰਵਿੰਦਰ ਸਿੰਘ ਚਹਿਲ, ਬਲਜੀਤ ਸਿੰਘ, ਭਗਵਾਨ ਦਾਸ ਭਾਰਤੀ, ਅਸੋਕ ਭੋਲਾ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

Parvinder Singh Jhota Murder Case; CBI ਵੱਲੋਂ FIR ਦਰਜ਼, ਹੁਣ ਹੋਵੇਗਾ ਪੋਸਟਮਾਰਟਮ!

👉ਨਿਹੰਗ ਸਿੰਘ ਜਥੇਬੰਦੀਆਂ ਭੜਕੀਆਂ; ਚੰਡੀਗੜ੍ਹ ਦੇ PGI ਹਸਪਤਾਲ 'ਚ...

ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਤੋਹਫ਼ਾ, ਔਰਤਾਂ ਨੂੰ ਮਿਲੇਗਾ ਦੋ ਮੁਫ਼ਤ ਗੈਸ ਸਿਲੰਡਰ

ਨਿਊਜ਼ ਡੈਸਕ : ਤਿਉਹਾਰਾਂ ਦੇ ਦਿਨਾਂ ਵਿੱਚ ਜੇਕਰ ਰਸੋਈ ਗੈਸ...

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...