ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:ਸੂਬਾ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਸ. ਬਲਬੀਰ ਸਿਘ ਸਿੱਧੂ ਵੱਲੋਂ ਕਰੋਨਾ ਮਹਾਂਮਾਰੀ ਕਾਲ ਦੌਰਾਨ ਉੱਤਮ ਸੇਵਾਵਾਂ ਨਿਭਾਉਣ ਵਾਲੇ ਕਰੋਨਾ ਵਾਰੀਅਰਜ਼ ਡਾਕਟਰਾਂ ਤੇ ਸਿਹਤ ਅਮਲੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਰਕਾਰੀ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਰਹਿਨੁਮਾਹੀ ਤੇ ਇੰਨ ਮਾਈ ਸਿਟੀ ਸੰਸਥਾ ਦੇ ਸਹਿਯੋਗ ਨਾਲ ਕਰਵਾਏ ‘ਪਿੱਲਰਸ ਆਫ ਮੈਡੀਕਲ ਸਾਇੰਸਜ਼ ਸਨਮਾਨ ਸਮਾਰੋਹ’ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੂੰ ਜ਼ਿਲਾ ਬਠਿੰਡਾ ਅੰਦਰ ਕਰੋਨਾ ਕਾਲ ਦੌਰਾਨ ਵਧੀਆ ਕਾਰਗੁਜ਼ਾਰੀ ਤੇ ਉੱਚ ਦਰਜ਼ੇ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਡਾਕਟਰਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਨੁੱਖਤਾ ਦੀ ਸੇਵਾ ਦਾ ਧਰਮ ਨਿਭਾਇਆ ਹੈ, ਇਸ ਲਈ ਇਹ ਸਨਮਾਨ ਸਾਰੇ ‘ਕਰੋਨਾ ਯੋਧਿਆਂ’ ਨੂੰ ਸਮਰਪਿਤ ਹੈ।