ਸੁਖਜਿੰਦਰ ਮਾਨ
ਬਠਿੰਡਾ, 17 ਜਨਵਰੀ: ਕਰੋਨਾ ਮਹਾਂਮਾਰੀ ਦੀ ਤੀਜੀ ਸੰਭਾਵੀਂ ਲਹਿਰ ਤੋਂ ਬਚਾਅ ਅਤੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਅੱਜ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਦੇਸ਼ ਦਿੱਤੇ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਵੈਕਸੀਨੇਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗ ਦੇ ਕਰਮਚਾਰੀਆਂ ਦੀ ਵੈਕਸੀਨੇਸ਼ਨ ਕਰਾਉਣ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਜਿਹੜੇ ਖੇਤਰਾਂ ਵਿੱਚ ਆਮ ਲੋਕਾਂ ਦੇ ਘੱਟ ਵੈਕਸੀਨੇਸ਼ਨ ਹੋਈ ਹੈ, ਉਨ੍ਹਾਂ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਸਪੈਸ਼ਲ ਕੈਂਪ ਲਗਾ ਕੇ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਕਰੋਨਾ ਦੀ ਰੋਕਥਾਮ ਬਾਰੇ ਮੈਰਿਜ ਪੈਲੇਸਾਂ, ਕਲੱਬਾਂ ਅਤੇ ਜਿੰਮਾਂ ਆਦਿ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਲੰਘਣਾ ਜਾਂ ਅਣਗਹਿਲੀ ਪਾਈ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀ ਦੀ ਹੋਵੇਗੀ।
Share the post "ਕਰੋਨਾ ਮਹਾਂਮਾਰੀ: ਹਦਾਇਤਾਂ ’ਚ ਅਣਗਹਿਲੀ ਪਾਈ ਜਾਣ ’ਤੇ ਸਬੰਧਿਤ ਅਧਿਕਾਰੀ ਹੋਣਗੇ ਜ਼ਿੰਮੇਵਾਰ: ਡਿਪਟੀ ਕਮਿਸ਼ਨਰ"