ਸੁਖਜਿੰਦਰ ਮਾਨ
ਬਠਿੰਡਾ, 19 ਫਰਵਰੀ: ਅੱਜ ਪਿੰਡ ਜੀਦਾ ਦੇ ਕਿਸਾਨ ਗੋਬਿੰਦ ਸਿੰਘ (36) ਪੁੱਤਰ ਹਰਬੰਸ ਸਿੰਘ ਨੇ ਕਰਜੇ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਿਸਾਨ ਗੋਬਿੰਦ ਸਿੰਘ ਤਿੰਨ ਭੈਣ ਭਰਾ ਸਨ ਇਸ ਤੋਂ ਪਹਿਲਾਂ ਇਸ ਦਾ ਛੋਟਾ ਭਰਾ ਵੀ ਖ਼ੁਦਕੁਸ਼ੀ ਕਰ ਗਿਆ ਸੀ ਤੇ ਭੈਣ ਵਿਆਹੀ ਹੋਈ ਹੈ । ਇਸ ਦੀ ਮਾਤਾ ਦੀ ਪਹਿਲਾਂ ਹੀ ਕਿਸੇ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ ਅਤੇ ਘਰ ਵਿੱਚ ਸਿਰਫ਼ ਇਸ ਦਾ ਪਿਤਾ ਹਰਬੰਸ ਸਿੰਘ ਹੀ ਰਹਿ ਗਿਆ ਹੈ। ਸੂਚਨਾ ਮੁਤਾਬਕ ਪੀੜਤ ਪਰਿਵਾਰ ਕੋਲ ਪੌਣੇ ਤਿੰਨ ਏਕੜ ਜ਼ਮੀਨ ਹੈ ਅਤੇ ਪਰਿਵਾਰ ਸਿਰ ਸਾਢੇ ਤਿੰਨ ਲੱਖ ਰੁਪਏ ਦਾ ਕਰਜ਼ਾ ਹੈ ਜਿਸ ਵਿੱਚੋਂ ਡੇਢ ਕਿੱਲਾ ਜ਼ਮੀਨ ਗਹਿਣੇ ਪਈ ਹੈ। ਉਧਰ ਇਸ ਕਿਸਾਨ ਦੀ ਖ਼ੁਦਕਸੀ ’ਤੇ ਦੁੱਖ ਜਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ,ਬਲਾਕ ਪ੍ਰਧਾਨ ਅਮਰੀਕ ਸਿਵੀਆਂ, ਪਿੰਡ ਜੀਦਾ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਪਿੰਡ ਜੀਦਾ ਦੇ ਪ੍ਰਧਾਨ ਕਾਕਾ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ , ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਖਤਮ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ੁਦਕੁਸ਼ੀ ਪੀਡਤ ਪਰਿਵਾਰਾਂ ਲਈ ਐਲਾਨੇਿਆ ਹੋਇਆ ਤਿੱਨ ਲੱਖ ਰੁਪਏ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ ।
ਕਰਜ਼ੇ ਤੋਂ ਦੁਖ਼ੀ ਕਿਸਾਨ ਨੇ ਕੀਤੀ ਖ਼ੁਦਕਸ਼ੀ
10 Views