WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ

’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਦਿੱਤਾ ਸੱਦਾ

22000 ਤੋਂ ਵੱਧ ਵਿਅਕਤੀਆਂ ਵੱਲੋਂ ਡਾਊਨਲੋਡ ਕੀਤੀ ਗਈ ‘ਮੇਰਾ ਬਿਲ’ ਐਪ

ਚੰਡੀਗੜ੍ਹ 03 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਖੇਡਾਂ ਵਤਨ ਪੰਜਾਬ ਦੀਆਂ-2023: ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 873 ਮਾਮਲਿਆਂ ਵਿੱਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਸ. ਚੀਮਾ ਨੇ ਦੱਸਿਆ ਕਿ ਲਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸਿਪੂ ਸ਼ੰਭੂ ਨੇ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨਾ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿੱਚ ਸਭਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।
ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ ‘ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼
ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰੀ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਾਲ-ਨਾਲ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਸਕੇ।
ਮਾਛੀਵਾੜਾ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਨੇ ਲਿਆ ਫਾਹਾ, ਮੱਚਿਆ ਚੀਕ-ਚਿਹਾੜਾ
ਇਹ ਖੁਲਾਸਾ ਕਰਦਿਆਂ ਕਿ ਹੁਣ ਤੱਕ 22000 ਵਿਅਕਤੀਆਂ ਵੱਲੋਂ ‘ਮੇਰਾ ਬਿਲ’ ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਵੀ ਇਸ ਮੋਬਾਈਲ ਐਪ ਰਾਹੀਂ ਸੂਬੇ ਨੂੰ ਵਿੱਤੀ ਪੱਖੋਂ ਮਜ਼ਬੂਤ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

Related posts

ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ

punjabusernewssite

ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਨੇ ਸਾਂਝੇ ਤੌਰ ’ਤੇ ਨਜਾਇਜ਼ ਸਰਾਬ ਵਿਰੁਧ ਵਿੱਢੀ ਮੁਹਿੰਮ

punjabusernewssite

ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ

punjabusernewssite