19 Views
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 25 ਮਈ: ਪਿਛਲੇ ਲੰਮੇ ਸਮੇਂ ਤੋਂ ਅੱਤਵਾਦੀਆਂ ਨੂੰ ਫੰਡਿਗ ਤੇ ਹੋਰਨਾਂ ਦੋਸ਼ਾਂ ਤਹਿਤ ਚੱਲ ਰਹੇ ਕੇਸਾਂ ਦਾ ਸਾਹਮਣਾ ਕਰ ਰਹੇ ਕਸਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਬੁੱਧਵਾਰ ਨੂੰ ਦਿੱਲੀ ਦੀ ਐੱਨਆਈਏ ਦੀ ਵਿਸੇਸ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਉਂਦਿਆਂ 10 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਮਲਿਕ ਨੂੰ 19 ਮਈ ਵਾਲੇ ਦਿਨ ਅੱਤਵਾਦੀਆਂ ਨੂੰ ਫੰਡਿੰਗ ਦੇ ਮਾਮਲੇ ਸਹਿਤ ਕੁੱਝ ਹੋਰਨਾਂ ਧਾਰਾਵਾਂ ‘ਚ ਵੀ ਦੋਸੀ ਠਹਿਰਾਇਆ ਗਿਆ ਸੀ। ਜਿਸਤੋਂ ਬਾਅਦ ਸ਼ਜਾ ਸੁਣਾਉਣ ਲਈ ਅੱਜ ਦਾ ਦਿਨ ਤੈਅ ਕੀਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ਵਿਚ ਜਾਂਚ ਏਜੰਸੀ ਐੱਨਆਈਏ ਨੇ ਦੋੋਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਸੀ ਪ੍ਰੰਤੂ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਅੱਤਵਾਦੀਆਂ ਨੂੰ ਫੰਡਿਗ ਦੇ ਮਾਮਲੇ ਵਿਚ ਉਮਰ ਕੈਦ ਤੇ ਦੋ ਹੋਰਨਾਂ ਧਾਰਾਵਾਂ ਤਹਿਤ 10-10 ਸਾਲ ਦੀ ਕੈਦ ਸੁਣਾਈ ਹੈ। ਉਜ ਇਹ ਸਾਰੀਆਂ ਸਾਜ਼ਾਵਾਂ ਇਕੱਠੀਆਂ ਹੀ ਚੱਲਣਗੀਆਂ।