ਕਾਂਗਰਸੀ ਉਮੀਦਵਾਰ ਖੁਸ਼ਬਾਜ ਜਟਾਣਾ ਨੇ ਦਿੱਤਾ ਚੋਣ ਮੁਹਿੰਮ ਨੂੰ ਭਖਵਾਂ ਰੂਪ

Date:

spot_img

ਤਲਵੰਡੀ ਸਾਬੋ ਇਲਾਕਾ ਨਿਵਾਸੀਆਂ ਦੇ ਪਿਆਰ ਨਾਲ ਹੋਵੇਗੀ ਜਿੱਤ ਨਸੀਬ, ਬਦਲਾਂਗੇ ਹਲਕੇ ਦੀ ਤਸਵੀਰ: ਖੁਸ਼ਬਾਜ਼ ਜਟਾਣਾ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਭਖਵਾਂ ਰੂਪ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਤਲਵੰਡੀ ਸਾਬੋ ਹਲਕੇ ਦੇ ਲੋਕਾਂ ਦੇ ਮਿਲ ਰਹੇ ਪਿਆਰ ਨਾਲ ਜਿੱਤ ਨਸੀਬ ਹੋਵੇਗੀ ਅਤੇ ਇਸ ਹਲਕੇ ਦੀ ਤਸਵੀਰ ਬਦਲ ਕੇ ਰੱਖ ਦੇਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਰ ਵਰਗ ਨੂੰ ਰਾਹਤ ਦੇਣ ਦੇ ਯਤਨ ਕੀਤੇ, ਉਨ੍ਹਾਂ ਵੱਲੋਂ ਇਲਾਕੇ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ,ਪੰਜਾਬ ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਦਾ ਲਾਭ ਲੋੜਵੰਦ ਪਰਿਵਾਰਾਂ ਨੂੰ ਮਿਲਣਾ ਯਕੀਨੀ ਬਣਾਇਆ। ਉਨ੍ਹਾਂ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਵੋਟ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜੋ ਵਾਅਦੇ ਕੀਤੇ ਜਾਣਗੇ ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾਵੇਗਾ ਤੇ ਕਿਸੇ ਵੀ ਇਲਾਕਾ ਨਿਵਾਸੀ ਨੂੰ ਦੁੱਖ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮਾਂ ਦੌਰਾਨ ਲੋਕਾਂ ਨੇ ਹੱਥ ਖੜ੍ਹੇ ਕਰਕੇ ਜਟਾਣਾ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ। ਪ੍ਰੈੱਸ ਨੂੰ ਇਹ ਜਾਣਕਾਰੀ ਰਣਜੀਤ ਸਿੰਘ ਸੰਧੂ ਵੱਲੋਂ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਵਰਕਰ ਹਾਜਰ ਸਨ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...