ਕਾਂਗਰਸ ਨੂੰ ਛੱਡਣ ਦਾ ਅਮਲ ਜਾਰੀ, ਸਾਬਕਾ ਵਿਧਾਇਕ ਸਹਿਤ ਦੋ ਆਗੂ ਹੋਏ ਭਾਜਪਾ ’ਚ ਸ਼ਾਮਲ

Date:

spot_img

ਸਤਿਕਾਰ ਕੌਰ ਗਹਿਰੀ ਤੇ ਅਜਾਇਬ ਸਿੰਘ ਰਟੋਲਾ ਨੇ ਫੜਿਆ ਭਾਜਪਾ ਦਾ ਪੱਲਾ
ਪੰਜਾਬੀ ਖ਼ਬਰਸਾਰ ਬਿਊਰੋ
ਬਠਿੰਡਾ, 13 ਜੂਨ: ਲੰਘੀਆਂ ਵਿਧਾਨ ਸਭਾ ਚੋਣਾਂ ਚ ਮਿਲੀ ਕਰਾਰ ਹਾਰ ਤੋਂ ਬਾਅਦ ਲਗਾਤਾਰ ਝਟਕੇ ਸਹਿ ਰਹੀ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਝਟਕਾ ਲੱਗਿਆ ਜਦ ਇੱਕ ਸਾਬਕਾ ਵਿਧਾਇਕ ਤੇ ਇੱਕ ਹਲਕਾ ਇੰਚਾਰਜ਼ ਨੇ ਭਾਜਪਾ ਦਾ ਪੱਲਾ ਫ਼ੜ ਲਿਆ। ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਅਚਾਨਕ ਟਿਕਟ ਕੱਟੇ ਜਾਣ ਕਾਰਨ ਨਰਾਜ਼ ਚੱਲ ਰਹੀ ਸਾਬਕਾ ਮਹਿਲਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਭਾਜਪਾ ਆਗੂ ਦਿਆਲ ਸੋਢੀ, ਸੁਭਾਸ਼ ਸਰਮਾ ਤੇ ਸਾਬਕਾ ਮੰਤਰੀ ਰਾਣਾ ਸੋਢੀ ਦੀ ਹਾਜ਼ਰੀ ’ਚ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਦਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਰਾਣਾ ਸੋਢੀ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸੇ ਤਰਾਂ ਹਲਕਾ ਦਿੜ੍ਹਬਾ ਦੇ ਕਾਂਗਰਸ ਪਾਰਟੀ ਵਲੋਂ ਇੰਚਾਰਜ ਰਹੇ ਅਜਾਇਬ ਸਿੰਘ ਰਟੋਲਾ, ਜਿਨ੍ਹਾਂ ਨੂੰ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕਾਂਗਰਸ ਵਿਚੋਂ ਕੱਢ ਦਿੱਤਾ ਸੀ, ਅੱਜ ਭਾਜਪਾ ਦੇ ਸੂਬਾ ਪ੍ਰਧਾਨ ਅਸਵਨੀ ਸਰਮਾ ਦੀ ਅਗਵਾਈ ਹੇਠ ਰੱਖੇ ਇੱਕ ਸਮਾਗਮ ਦੌਰਾਨ ਭਾਜਪਾ ਵਿਚ ਸ਼ਾਮਲ ਹੋ ਗਏ। ਗੌਰਤਲਬ ਹੈ ਕਿ ਹਲਕਾ ਦਿੜਬਾ ਤੋਂ 2012, 2017, 2022 ਵਿੱਚ ਕਿਸਮਤ ਅਜਮਾਉਣ ਵਾਲੇ ਅਜਾਇਬ ਸਿੰਘ ਲਗਾਤਾਰ ਹਾਰ ਦਾ ਮੂੰਹ ਦੇਖਣਾ ਪਿਆ ਸੀ।

spot_img
spot_img
spot_img

Share post:

Popular

More like this
Related

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਏਸ਼ੀਅਨ ਚੈਂਪੀਅਨਜ਼ ਟਰਾਫੀ-2026, ਪੰਜਾਬ ਦੀ ਵਧਦੀ ਖੇਡ ਸਮਰੱਥਾ ਦੀ...

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...