ਕਾਂਗਰਸ ਪਾਰਟੀ ‘ਚ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮਿਲਿਆ ਵੱਡਾ ਅਹੁਦਾ

0
52
0
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 20 ਅਗਸਤ: ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵਿਚ ਵੱਡਾ ਅਹੁਦਾ ਬਖ਼ਸ਼ਿਆ ਹੈ। ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਮਲਿਕਅਰਜਨ ਖੜਗੇ ਵੱਲੋਂ ਅੱਜ ਕਾਂਗਰਸ ਦੀ ਕੌਮੀ ਵਰਕਿੰਗ ਕਮੇਟੀ ਦੀ ਜਾਰੀ ਲਿਸਟ ਵਿਚ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਗਿਆ ਹੈ। ਵੱਡੀ ਗੱਲ ਇਹ ਵੀ ਹੈ ਕਾਂਗਰਸ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਮੰਨੀ ਜਾਣ ਵਾਲੀ ਇਸ ਕਮੇਟੀ ਵਿੱਚ ਸ਼ਾਮਲ ਹੋਣ ਵਾਲੇ ਸ: ਚੰਨੀ ਪੰਜਾਬ ਤੋਂ ਇਕਲੋਤੇ ਲੀਡਰ ਹਨ। ਹਾਲਾਂਕਿ ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਵਿਚੋਂ ਦੋ ਮੈਂਬਰ ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੂਰਜਵਾਲਾ ਨੂੰ ਇਸ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਉਂਜ ਪਰਮਾਨੇਂਟ ਇਨਵਾਇਟੀ ਮੈਂਬਰਾਂ ਵਿੱਚ ਪੰਜਾਬ ਨਾਲ ਸਬੰਧਤ ਸਾਬਕਾ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਲਿਆ ਗਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਤਾਕਤਵਾਰ ਮੁੱਖ ਮੰਤਰੀ ਮੰਨੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀਓ ਉਤਾਰ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਕਮਾਂਡ ਦਿੱਤੀ ਗਈ ਸੀ। ਹਾਲਾਂਕਿ ਇਸ ਦੌਰਾਨ ਉਨ੍ਹਾਂ ਦੀ ਤਤਕਾਲੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕਈ ਮੁੱਦਿਆਂ ਨੂੰ ਲੈ ਕੇ ਟਸਲਬਾਜੀ ਚਲਦੀ ਰਹੀ, ਜਿਸ ਦੇ ਕਾਰਨ ਕਾਂਗਰਸ ਪਾਰਟੀ ਨੂੰ ਸਾਲ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਨੁਕਸਾਨ ਉਠਾਉਣਾ ਪਿਆ। ਉਂਜ ਕੁੱਝ ਸਮਾਂ ਪਹਿਲਾਂ ਜਲੰਧਰ ਲੋਕ ਸਭਾ ਹਲਕੇ ਦੀ ਹੋਈ ਉਪ ਚੋਣ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਦੀ ਡਿਮਾਂਡ ਸਭ ਤੋਂ ਉਪਰ ਰਹੀ।
ਬਾਕਸ
ਸੁਖਜਿੰਦਰ ਸਿੰਘ ਰੰਧਾਵਾ ਵੀ ਸਕੱਤਰ ਇੰਚਾਰਜ ਵਜੋਂ ਬਣੇ ਮੈਂਬਰ 
ਪੰਜਾਬ ਕਾਂਗਰਸ ਦੇ ਇਕ ਹੋਰ ਧੜੱਲੇਦਾਰ ਲੀਡਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਸਕੱਤਰ ਇੰਚਾਰਜ ਵਜੋਂ ਪਰਮਾਨੇਂਟ ਇਨਵਾਇਟੀ ਮੈਂਬਰ ਵਜੋਂ ਇਸ ਲਿਸਟ ਵਿਚ ਸ਼ਾਮਲ ਕੀਤਾ ਗਿਆ ਹੈ। ਸ: ਰੰਧਾਵਾ ਮੌਜੂਦਾ ਸਮੇਂ ਰਾਜਸਥਾਨ ਕਾਂਗਰਸ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ।
0

LEAVE A REPLY

Please enter your comment!
Please enter your name here