ਕਾਂਗਰਸ ਪਾਰਟੀ ਦਾ ਇੱਕ ਹੋਰ ਸਾਬਕਾ ਵਿਧਾਇਕ ਗ੍ਰਿਫ਼ਤਾਰ

0
15

ਜੀਰਾ,17 ਅਕਤੂਬਰ: ਪੰਜਾਬ ਕਾਂਗਰਸ ਦੇ ਇਕ ਹੋਰ ਸਾਬਕਾ ਵਿਧਾਇਕ ਨੂੰ ਮੰਗਲਵਾਰ ਸਵੇਰੇ ਮੂੰਹ ਹਨੇਰੇ ਪੰਜਾਬ ਪੁਲਿਸ ਵੱਲੋਂ ਗਿਰਫ਼ਤਾਰ ਕਰਨ ਦੀ ਸੂਚਨਾ ਹੈ। ਪਿਛਲੇ ਦਿਨੀਂ ਜੀਰਾ ਹਲਕੇ ਨਾਲ ਸਬੰਧਤ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਸਦੇ ਹਿਮਾਇਤੀਆਂ ਵਿਰੁੱਧ ਪੁਲਸ ਨੇ ਬੀਡੀਪੀਓ ਦਫ਼ਤਰ ਵਿਚ ਜਾ ਕੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਸੀ।

ਸਾਬਕਾ ਕਾਂਗਰਸੀਆਂ ਦੀ ‘ਘਰ ਵਾਪਸੀ’ ਤੋਂ ਬਾਅਦ ਕਾਂਗਰਸ ਵਿਚ ਮੁੜ ਕਤਾਰਬੰਦੀ ਹੋਣ ਲੱਗੀ!

ਇਸ ਪਰਚੇ ਦੇ ਰੋਸ਼ ਵਜੋਂ ਸਾਬਕਾ ਵਿਧਾਇਕ ਜ਼ੀਰਾ ਨੇ ਅੱਜ ਆਪਣੇ ਸਮਰਥਕਾਂ ਸਹਿਤ ਗ੍ਰਿਫ਼ਤਾਰੀ ਦੇਣ ਦਾ ਐਲਾਨ ਕੀਤਾ ਹੋਇਆ ਸੀ ਪਰੰਤੂ ਪੁਲਿਸ ਉਨ੍ਹਾਂ ਨੂੰ ਇਸਤੋਂ ਪਹਿਲਾਂ ਅੱਜ ਮੂੰਹ ਹਨੇਰੇ ਹੀ ਘਰੋਂ ਗਿਰਫ਼ਤਾਰ ਕਰ ਕੇ ਲਏ ਗਈ। ਕਾਂਗਰਸ ਪਾਰਟੀ ਦੇ ਆਗੂਆਂ ਨੂੰ ਇਸਦੀ ਭਿਣਕ ਬਾਅਦ ਵਿੱਚ ਲੱਗੀ, ਜਿਸਤੋਂ ਬਾਅਦ ਕਾਂਗਰਸੀ ਆਗੂਆਂ ਨੇ ਰੋਸ਼ ਜਾਹਰ ਕਰਦਿਆਂ ਸਾਬਕਾ ਵਿਧਾਇਕ ਨੂੰ ਇਸ ਤਰ੍ਹਾਂ ਗ੍ਰਿਫ਼ਤਾਰ ਕਰਨ ਦੀ ਨਿੰਦਾ ਕੀਤੀ ਹੈ।

ਮਸਲਾ ਮੇਅਰ ਦੀ ਕੁਰਸੀ ਦਾ: ਮਨਪ੍ਰੀਤ ਧੜਾ ਵੀ ਹੋਇਆ ਸਰਗਰਮ

ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਨੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀ ਅਚਾਨਕ ਸਵੇਰ ਸਮੇਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸਦੇ ਵਿਰੁੱਧ ਕਾਂਗਰਸ ਪਾਰਟੀ ਨੇ ਰੋਸ਼ ਪ੍ਰਦਰਸ਼ਨ ਕੀਤਾ ਸੀ।

LEAVE A REPLY

Please enter your comment!
Please enter your name here