ਕਾਂਗਰਸ ਸਰਕਾਰ ਨੇ ਲੋਕਾਂ ਨੂੰ ਹਰ ਸਹੂਲਤਾਂ ਤੋਂ ਕੀਤਾ ਵਾਂਝਾ -ਪ੍ਰਕਾਸ਼ ਸਿੰਘ ਭੱਟੀ

Date:

spot_img

ਪਿੰਡ ਕੁੁਟੀ ਚ ਆਪ ਅਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਸੁਖਜਿੰਦਰ ਮਾਨ
ਬਠਿੰਡਾ, 12 ਫਰਵਰੀ:-ਹਲਕਾ ਬਠਿੰਡਾ ਦਿਹਾਤੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੀ ਜੂਨ ਸਿਖਰਾਂ ਤੇ ਪਹੁੰਚ ਗਈ ਹੈ ਅਤੇ ਹਰ ਰੋਜ਼ ਵੱਖ ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਪਿੰਡ ਕੁਟੀ ਵਿਚ ਆਪ ਅਤੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਿਆ ਜਦੋਂ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੀ ਹਾਜ਼ਰੀ ਵਿਚ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਇਆ । ਪ੍ਰਕਾਸ਼ ਸਿੰਘ ਭੱਟੀ ਨੇ ਵੱਖ ਵੱਖ ਪਾਰਟੀਆਂ ਵਿਚੋਂ ਆਏ ਵਰਕਰਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ । ਪ੍ਰਕਾਸ਼ ਸਿੰਘ ਭੱਟੀ ਨੂੰ ਹਲਕੇ ਵਿੱਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਚੋਣ ਮੁਹਿੰਮ ਅੱਗੇ ਵਿਰੋਧੀਆਂ ਨੀਂਦ ਉੱਡ ਗਈ ਹੈ । ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਹਲਕੇ ਦੇ ਲੋਕ ਅਕਾਲੀ ਸਰਕਾਰ ਦੇ ਕੀਤੇ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕੋਈ ਵੀ ਵਿਕਾਸ ਕਾਰਜ ਦੀ ਇੱਟ ਨਹੀਂ ਲਗਾਈ ਸਗੋਂ ਅਕਾਲੀ ਸਰਕਾਰ ਦੇ ਦਿੱਤੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਲੋਕ ਵਾਂਝੇ ਹੋ ਰਹੇ ਹਨ । ਇਸ ਮੌਕੇ ਛਿੰਦਾ ਸਿੰਘ, ਮਨਜੀਤ ਕੌਰ, ਅਮਰਿੰਦਰ ਕੌਰ, ਪੱਪੀ ਕੌਰ, ਅੰਗਰੇਜ਼ ਕੌਰ, ਬਲਵੀਰ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਗੁਰਜੀਤ ਸਿੰਘ, ਤੇਜ ਕੌਰ , ਚਰਨਜੀਤ ਕੌਰ, ਗੋਰਾ ਸਿੰਘ, ਜੱਗਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...