ਕਾਨੂੰਗੋ ਤੇ ਪਟਵਾਰੀ 9 ਤੋਂ 12 ਤੱਕ ਸਮੂਹਿਕ ਹੜਤਾਲ ’ਤੇ

Date:

spot_img

ਸੁਖਜਿੰਦਰ ਮਾਨ
ਬਠਿੰਡਾ, 6 ਅਗਸਤ : ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਕਾਨੂੰਗੋਆਂ ਅਤੇ ਪਟਵਾਰੀਆਂ ਨੇ 9 ਅਗੱਸਤ ਤੋਂ 12 ਅਗੱਸਤ ਤੱਕ ਸਮੂਹਿਕ ਛੁੱਟੀ ਲੈਣ ਦਾ ਫੈਸਲਾ ਲਿਆ ਹੈ। ਅੱਜ ਇਸ ਸਬੰਧੀ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਸਮੂਹਿਕ ਛੂੱਟੀ ਦਾ ਪੱਤਰ ਸੋਂਪਦਿਆਂ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਰੈਵੀਨਿਊ ਪਟਵਾਰ ਯੂਨੀਅਨ ਦੇ ਅਹੁੱਦੇਦਾਰਾਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਪ੍ਰਤੀ ਧਿਆਨ ਨਾ ਦੇਣ ਦੇ ਰੋਸ਼ ਵਜੋਂ ਇਹ ਛੁੱਟੀ ਲਈ ਜਾ ਰਹੀ ਹੈ। ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਉਹ ਵੱਡਾ ਸੰਘਰਸ਼ ਵਿੱਢਣਗੇ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜਗਸੀਰ ਸਿੰਘ, ਜਗਪਾਲ ਸਿੰਘ, ਹਰਮੇਲ ਸਿੰਘ, ਸੂਖਦੇਵ ਸਿੰਘ, ਅਨੂਪ ਸਿੰਘ ਤੇ ਹਰਮਨ ਸਿੰਘ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

Bathinda ਦੇ ਪਾਰਕ ਹਸਪਤਾਲ ਵਿੱਚ ED ਵੱਲੋਂ Raid

👉ਆਯੁਸ਼ਮਾਨ ਭਾਰਤ ਯੋਜਨਾ ’ਚ ਵੱਡੀ ਗੜਬੜੀ ਦਾ ਮਾਮਲਾ ਆਇਆ...

2030 ਤੱਕ ਬਾਲ ਵਿਆਹ ਖ਼ਤਮ ਕਰਨ ਦਾ ਟੀਚਾ, ਕਿੰਨੀ ਕੁ ਸਫ਼ਲਤਾ?

National News : ਸੋਚੋ, ਜਿਸ ਉਮਰ ਵਿੱਚ ਇੱਕ ਲੜਕੀ ਦੇ...