ਕਾਰੋਬਾਰੀ ਅਡਾਨੀ ਦੇ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਵਿਰੁਧ ਕਾਂਗਰਸ ਵਲੋਂ ਜ਼ਿਲਾ ਪੱਧਰੀ ਧਰਨਾ ਅੱਜ

0
9

ਸੁਖਜਿੰਦਰ ਮਾਨ
ਬਠਿੰਡਾ, 5 ਫ਼ਰਵਰੀ : ਅਮਰੀਕੀ ਕੰਪਨੀ ਹਿੰਡਨਬਰਗ ਦੀ ਰੀਪੋਰਟ ਤੋਂ ਬਾਅਦ ਦੁਨੀਆਂ ਦੇ ਤੀਜ਼ੇ ਨੰਬਰ ਦੇ ਸਭ ਤੋਂ ਅਮੀਰ ਭਾਰਤੀ ਕਾਰੋਬਾਰੀ ਗੌਤਮ ਅਡਾਨੀ ਦੇ ਡਿੱਗ ਰਹੇ ਸੇਅਰਾਂ ਕਾਰਨ ਜਨਤਕ ਵਿੱਤੀ ਸੰਸਥਾਵਾਂ ਦੇ ਕਥਿਤ ਡੁੱਬ ਰਹੇ ਅਰਬਾਂ ਰੁਪਇਆਂ ਦੇ ਮਾਮਲੇ ਨੂੰ ਲੈ ਕੇ ਜਿਲਾ ਕਾਂਗਰਸ ਕਮੇਟੀ ਵੱਲੋਂ ਭਲਕੇ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਜਿਲਾ ਪੱਧਰੀ ਧਰਨਾ ਲਗਾਇਆ ਜਾ ਰਿਹਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵਲੋਂ ਪਿਛਲੇ ਕਈ ਸਾਲਾਂ ਤੋਂ ਨਰਿੰਦਰ ਮੋਦੀ ਸਰਕਾਰ ਦੁਆਰਾ ਗੌਤਮ ਅਡਾਨੀ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਦੇ ਮੁੱਦੇ ਨੂੰ ਚੁੱਕਿਆਂ ਜਾ ਰਿਹਾ ਹੈ ਪ੍ਰੰਤੂ ਮੋਦੀ ਸਾਹਿਬ ਅਪਣੇ ਇਸ ਕਾਰੋਬਾਰੀ ਦੋਸਤ ’ਤੇ ਮਿਹਰਬਾਨ ਹਨ, ਜਿਸ ਕਾਰਨ ਅੱਜ ਆਮ ਲੋਕਾਂ ਦੇ ਇਲਾਵਾ ਜਨਤਕ ਸੰਸਥਾਵਾਂ ਦੇ ਵੀ ਅਰਬਾਂ ਰੁਪਏ ਡੁੱਬਣ ਦੀ ਚਿੰਤਾ ਪੈਦਾ ਹੋ ਗਈ ਹੈ। ਕਾਂਗਰਸੀ ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਕਾਂਗਰਸੀਆਂ ਨੂੰ ਇਸ ਧਰਨੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਜਰੂਰਤ ਹੈ ਇਸ ਮੁੱਦੇ ਨੂੰ ਜਨ-ਜਨ ਤੱਕ ਪਹੁੰਚਾ ਕੇ ਦੇਸ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਚੰਦ ਵਪਾਰੀਆਂ ਦੇ ਹਿੱਤਾਂ ਲਈ ਮੋਦੀ ਸਰਕਾਰ ਪੂਰੇ ਦੇਸ ਨਾਲ ਖਿਲਵਾੜ ਨਾ ਕਰ ਸਕੇ।

LEAVE A REPLY

Please enter your comment!
Please enter your name here