ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਜੁਲਾਈ: ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਭੁੱਚੋ ਖੁਰਦ ਕਮੇਟੀ ਦੇ ਸਕੱਤਰ ਹਰਪ੍ਰੀਤ ਕੌਰ ਭੁੱਚੋ ਖੁਰਦ ਨੇ ਦੱਸਿਆ ਕਿ ਪਿੰਡ ਪ੍ਰਧਾਨ ਮਨਜੀਤ ਕੌਰ ਪਿਆਰੋ ਦੀ ਪ੍ਰਧਾਨਗੀ ਵਿਚ ਉਨ੍ਹਾਂ ਦੇ ਘਰ ਇਕ ਜਰੂਰੀ ਮੀਟਿੰਗ ਹੋਈ। ਮੀਟਿੰਗ ਵਿਚ ਗੰਭੀਰ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਭੁੱਚੋ ਖੁਰਦ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬੈਸਟ ਪ੍ਰਾਈਜ ਵਿੱਚ 100 ਤੋਂ ਜਿਆਦਾ ਮੁਲਾਜਮ ਕੰਮ ਕਰਦੇ ਹਨ ਪਰ ਕੰਪਨੀ ਵੱਲੋਂ ਬੈਸਟ ਪ੍ਰਾਈਜ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਇੱਥੇ ਕੰਮ ਕਰਦੇ ਮੁਲਾਜਮਾਂ ਦੇ ਚੁੱਲ੍ਹਾ ਚਲਾਉਣਾ ਔਖਾ ਹੋ ਜਾਣਾ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਸੂਬਾ ਕਮੇਟੀ ਮੈਂਬਰ ਭਿੰਦਰ ਕੌਰ ਨੇ ਕੰਪਨੀ ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਕਿ ਕੰਮ ਕਰਦੇ ਮੁਲਾਜਮਾਂ ਨੂੰ ਇਹ ਨਹੀਂ ਦੱਸਿਆ ਗਿਆ ਕਿ ਕੰਪਨੀ ਬੈਸਟ ਪ੍ਰਾਈਜ਼ ਬੰਦ ਕਰ ਰਹੀ ਹੈ ਤੇ ਬਿਨਾਂ ਚਿਤਾਵਨੀ ਦਿੱਤੇ ਮੁਲਾਜਮਾਂ ਨੂੰ ਨੌਕਰੀ ਤੋਂ ਹਟਾਇਆ ਜਾ ਰਿਹਾ ਹੈ ਅਤੇ ਜਬਰੀ ਪੱਤਰ ਭੇਜੇ ਜਾ ਰਹੇ ਹਨ। ਸੰਘਰਸ਼ ਦਾ ਐਲਾਨ ਕਰਦਿਆਂ ਆਗੂਆਂ ਨੇ ਕਿਹਾ ਕਿ ਲੋੜ ਪਈ ਤਾਂ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੂਹਰੇ ਹੋ ਕੇ ਸੰਘਰਸ਼ ਲੜੇਗੀ । ਮੀਟਿੰਗ ਵਿੱਚ ਮੀਤ ਪ੍ਰਧਾਨ ਗੁਰਮੇਲ ਕੌਰ, ਕੁਲਦੀਪ ਕੌਰ, ਸ਼ਿੰਦਰ ਕੌਰ ਸੰਧੂ, ਅਮਰਜੀਤ ਕੌਰ, ਕੁਲਦੀਪ ਕੌਰ, ਗੁਰਮੇਲ ਕੌਰ ਆਦਿ ਹਾਜ਼ਰ ਸਨ।
ਕਿਰਤੀ ਕਿਸਾਨ ਯੂਨੀਅਨ ਦੀ ਭਖਵੇਂ ਕਿਸਾਨ ਮੁੱਦਿਆਂ ’ਤੇ ਹੋਈ ਮੀਟਿੰਗ
14 Views