Punjabi Khabarsaar
ਬਠਿੰਡਾ

ਕਿਰਤੀ ਕਿਸਾਨ ਯੂਨੀਅਨ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਸਮਾਗਮ ਕਰਵਾਉਣ ਲਈ ਵਿੱਢੀ ਲਾਮਬੰਦੀ

ਸੁਖਜਿੰਦਰ ਮਾਨ
ਬਠਿੰਡਾ, 26 ਮਈ: ਕਿਰਤੀ ਕਿਸਾਨ ਯੂਨੀਅਨ ਵਲੋਂ ਵੀਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਦੀ ਅਗਵਾਈ ਹੇਠ ਸਥਾਨਕ ਟੀਚਰਜ਼ ਹੋਮ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਸਮਾਗਮ ਕਰਵਾਉਣ ਸਬੰਧੀ ਚਰਚਾ ਕੀਤੀ ਗਈ। ਜ਼ਿਲ੍ਹਾ ਸਕੱਤਰ ਸਵਰਨ ਸਿੰਘ ਪਿੰਡ ਪੂਹਲੀ ਅਤੇ ਔਰਤ ਵਿੰਗ ਭੁੱਚੋ ਖੁਰਦ ਦੇ ਸਕੱਤਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਪੰਜਾਬ ਪੱਧਰ ’ਤੇ ਮਨਾਇਆ ਜਾ ਰਿਹਾ ਹੈ । ਇਸ ਦੀ ਤਿਆਰੀ ਵਜੋਂ ਅੱਜ ਮੀਟਿੰਗ ਵਿੱਚ ਚਰਚਾ ਕਰਦੇ ਹੋਏ ਇਕੱਤਰ ਹੋਏ ਬੁਲਾਰਿਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਨੂੰ ਅੱਗੇ ਤੋਰਨ ਦੀ ਮੁੱਖ ਸਮੇਂ ਦੀ ਲੋੜ ਹੈ ।ਬਾਬਾ ਬੰਦਾ ਸਿੰਘ ਬਹਾਦਰ ਨੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕ ਬਣਾਇਆ ਸੀ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਖ਼ਾਤਰ ਸੰਘਰਸ਼ ਦੇ ਮੈਦਾਨ ਚ ਨਿੱਤਰ ਕੇ ਮੌਕੇ ਦੇ ਹਾਕਮਾਂ ਨੂੰ ਗੋਡਿਆਂ ਪਰਨੇ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋ ਖੁਰਦ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਸਾਮਰਾਜੀ ਕਾਰਪੋਰੇਟ ਪੱਖੀ ਖੇਤੀ ਮਾਡਲ ਦੀ ਥਾਂ ਨਵਾਂ ਖੇਤੀ ਮਾਡਲ ਪੇਸ਼ ਕੀਤਾ ਜਾ ਰਿਹਾ ਹੈ ਜਿਹੜਾ ਕਿ ਕੁਦਰਤ ਮਨੁੱਖ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹੋਵੇਗਾ । ਊਨ੍ਹਾਂ ਦਸਿਆ ਕਿ 10 ਜੂਨ ਨੂੰ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਦੇ ਸਬੰਧ ਵਿਚ ਭੁੱਚੋ ਖੁਰਦ ਦੇ ਪਿਪਲੀਸਰ ਗੁਰਦੁਆਰਾ ਸਾਹਿਬ ਕਾਨਫ਼ਰੰਸ ਕੀਤੀ ਜਾਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਸੂਬਾ ਕਮੇਟੀ ਮੈਂਬਰ ਭਿੰਦਰ ਕੌਰ ਭੁੱਚੋ ਖੁਰਦ, ਵਿੰਗ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਕਮੇਟੀ ਮੈਂਬਰ ਸ਼ਿੰਦਰ ਕੌਰ ਗੁਰਮੀਤ ਕੌਰ ਕਰਮਜੀਤ ਕੌਰ ਕਿਰਤੀ ਕਿਸਾਨ ਯੂਨੀਅਨ ਕਮੇਟੀ ਦੇ ਆਗੂ ਬਾਵਾ ਸਿੰਘ, ਬਲਦੇਵ ਸਿੰਘ , ਭੋਲਾ ਸਿੰਘ ਹਰਪਾਲ ਸਿੰਘ ਗੋਬਿੰਦਪੁਰਾ ਕਮੇਟੀ ਦੇ ਪ੍ਰਧਾਨ ਬਖਸ਼ੀਸ਼ ਸਿੰਘ ਆਦਿ ਮੌਜੂਦ ਸਨ ।

Related posts

ਸ਼ਹਿਰ ਦੇ ਪਾਰਕ ਨੰਬਰ-39 ਤੋਂ ਨਜਾਇਜ ਕਬਜਾ ਹਟਾਉਣ ਲਈ ਮੰਤਰੀ ਨੂੰ ਦਿੱਤਾ ਮੰਗ ਪੱਤਰ

punjabusernewssite

ਡਿਪਟੀ ਕਮਿਸ਼ਨਰ ਤੇ ਪਰਿਵਾਰਕ ਮੈਂਬਰਾਂ ਨੇ ਸਵ: ਜਸਵਿੰਦਰ ਦੀ ਯਾਦ ਚ ਲਗਾਇਆ ਪੌਦਾ

punjabusernewssite

ਬਾਇਓਮਾਸ ਦੀ ਵਰਤੋਂ ’ਤੇ ਇੱਕ ਰੋਜ਼ਾ ਸਿਖਲਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ

punjabusernewssite