ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਅਗਸਤ :- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਂ ਕਿਸਮਾਂ ਦੇ ਚੰਗੀ ਗੁਣਵੱਤਾ ਵਾਲੇ ਬੀਜ ਉਪਲਬਧ ਕਰਵਾਏ ਜਾਣ, ਜਿਸ ਨਾਲ ਫਸਲਾਂ ਦੀ ਪੈਦਾਵਾਰ ਵੱਧ ਹੋਵੇਗੀ ਅਤੇ ਚੰਗਾ ਮੁਨਾਫਾ ਵੀ ਮਿਲੇਗਾ। ਸ੍ਰੀ ਜੇਪੀ ਦਲਾਲ ਨੇ ਇਹ ਗਲ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਵਿਚ ਕਹੀ। ਉਨ੍ਹਾਂ ਨੇ ਕਿਹਾ ਕਿ ਚੰਗੀ ਫਸਲ ਲਈ ਚੰਗੇ ਬੀਜਾਂ ਦਾ ਹੋਣਾ ਬਹੁਤ ਜਰੂਰੀ ਹੈ। ਬੀਜਰ ਅਤੇ ਫਸਲ ਉਤਪਾਦਨ ਦੇ ਵਿਚ ਸਿੱਧਾ ਸਬੰਧ ਹੁੰਦਾ ਹੈ ਯੋਜਨਾ ਦੀ ਗੁਣਵੱਤਾ ਜਿੰਨ੍ਹੀ ਬਿਹਤਰ ਹੋਵੇਗੀ, ਫਸਲ ਦੀ ਪੈਦਾਵਾਰ ਵੀ ਉਨ੍ਹੀ ਹੀ ਵੱਧ ਹੋਵੇਗੀ ਅਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਨਾਲ ਮਿਲ ਕੇ ਚੰਗੀ ਗੁਣਵੱਤਾ ਵਾਲੇ ਬੀਜ ਕਿਸਾਨਾਂ ਨੂੰ ਉਪਲਬਧ ਕਰਵਾਏ ਜਾਣ।
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਗਲੇ ਰਬੀ ਦੀ ਫਸਲਾਂ ਦੇ ਲਈ ਖਾਦ ਦਾ ਪੂਰਾ ਸਟਾਕ ਰੱਖਿਆ ਜਾਵੇ। ਖਾਦ ਨੂੰ ਲੈ ਕੇ ਸਤੰਬਰ, ਅਕਤੂਬਰ ਅਤੇ ਨਵੰਬਰ ਮਹੀਨਿਆਂ ਦੇ ਹਿਸਾਬ ਨਾਲ ਚਾਰਟ ਬਣਾ ਲਿਆ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਿਸਾਨਾਂ ਨੂੰ ਖਾਦ ਲੈਣ ਵਿਚ ਕੋਈ ਵੀ ਸਮਸਿਆ ਨਾ ਹੋਵੇ। ਸ੍ਰੀ ਦਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਕ ਕਮੇਟੀ ਬਣਾਈ ਜਾਵੇ ਜੋ ਗੁਜਰਾਤ ਤੇ ਮਹਾਰਾਸ਼ਟਰ ਸੂਬਿਆਂ ਦਾ ਦੌਰਾ ਕਰ ਖੇਤੀਬਾੜੀ ਤੇ ਬਾਗਬਾਨੀ ਖੇਤਰ ਦੀ ਨਵੀਂ ਸਕੀਮਾਂ ਦੇ ਬਾਰੇ ਵਿਚ ਜਾਣਕਾਰੀ ਹਾਸਲ ਕਰਨ ਕਿ ਊੱਥੇ ਨਵੀਂ ਸਕੀਮ ਰਾਹੀਂ ਕਿਸਾਨਾਂ ਨੂੰ ਕਿਵੇਂ ਲਾਭ ਦਿੱਤਾ ਜਾ ਰਿਹਾ ਹੈ। ਤਾਂ ਜੋ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਨਵੀਂ ਯੋਜਨਾਵਾਂ ਬਣਾ ਕੇ ਲਾਭ ਦਿੱਤਾ ਜਾਵੇ।ਇਸ ਮੌਕੇ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਤੇ ਮਹਾਨਿਦੇਸ਼ਕ ਡਾ. ਹਰਦੀਪ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੋਜੂਦ ਰਹੇ।
Share the post "ਕਿਸਾਨਾਂ ਨੂੰ ਨਵੀ ਕਿਸਮਾਂ ਦੇ ਚੰਗੀ ਗੁਣਵੱਤਾ ਵਾਲੇ ਬੀਜ ਕਰਵਾਏ ਜਾਣ ਉਪਲਬਧ – ਖੇਤੀਬਾੜੀ ਮੰਤਰੀ ਜੇਪੀ ਦਲਾਲ"