spot_img
spot_img

ਕਿਸਾਨਾਂ ਨੇ ਯੂਕਰੇਨ ’ਤੇ ਹਮਲੇ ਦੇ ਵਿਰੋਧ ’ਚ ਕੱਢਿਆ ਸ਼ਾਂਤੀ ਮਾਰਚ

Date:

spot_img

ਸੁਖਜਿੰਦਰ ਮਾਨ
ਬਠਿੰਡਾ, 03 ਮਾਰਚ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਯੂਕਰੇਨ ’ਤੇ ਰੂਸ ਵੱਲੋਂ ਕੀਤੇ ਹਮਲੇ ਦੀ ਨਿੰਦਿਆ ਕਰਦਿਆਂ ਸਹਿਰ ਵਿਚ ਸਾਂਤੀ ਮਾਰਚ ਕੱਢਿਆ ਗਿਆ। ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਮੋਠਾ ਸਿੰਘ ਕੋਟੜਾ ਤੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਸਟੇਜ ਤੋਂ ਅਮਰੀਕਾ ਅਤੇ ਰੂਸ ਵਰਗੇ ਸਾਮਰਾਜੀ ਮੁਲਕਾਂ ਵਲੋਂ ਆਪਣੇ ਲੁਟੇਰੇ ਹਿਤਾਂ ਲਈ ਦੂਜੇ ਦੇਸਾਂ ’ਤੇ ਕੀਤੇ ਜਾ ਰਹੇ ਹਮਲੇ ਦੀ ਨਿੰਦਿਆ ਕਰਦਿਆਂ ਕਿਹਾ ਕਿ ਇਹ ਸਾਮਰਾਜੀ ਮੁਲਕਾਂ ਦਾ ਆਰਥਿਕ ਸੰਕਟ ਹੱਲ ਕਰਨ ਦਾ ਆਪਸੀ ਭੇੜ ਹੈ ਜਿਸ ਨੂੰ ਕਿਰਤੀ ਲੋਕਾਂ ਤੇ ਮੜ੍ਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕੇਂਦਰ ਉਪਰ ਵੀ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸਹੀ ਸਮੇਂ ’ਤੇ ਨਾ ਕੱਢਣ ਦਾ ਦੋਸ਼ ਲਗਾਇਆ। ਉਨ੍ਹਾਂ ਸਰਕਾਰ ਤੇ ਇਹ ਵੀ ਦੋਸ਼ ਲਾਇਆ ਕਿ ਜੇਕਰ ਭਾਰਤ ਵਿੱਚ ਹੀ ਸਰਕਾਰੀ ਕਾਲਜਾਂ /ਯੂਨੀਵਰਸਿਟੀਆਂ ਵਿੱਚ ਬੱਚਿਆਂ ਦੀ ਸਸਤੀ ਪੜ੍ਹਾਈ ਦਾ ਪ੍ਰਬੰਧ ਕੀਤਾ ਹੁੰਦਾ ਤਾਂ ਉਹ ਬਾਹਰਲੇ ਦੇਸ਼ਾਂ ਵਿੱਚ ਪੜ੍ਹਾਈ ਕਰਨ ਨਾ ਜਾਂਦੇ ।ਇਸ ਮੌਕੇ ਸੁਖਦੇਵ ਸਿੰਘ ਜਵੰਧਾ , ਅਮਰੀਕ ਸਿੰਘ ਸਿਵੀਆਂ,ਹੁਸਿਆਰ ਸਿੰਘ ਚੱਕ ਫਤਹਿ ਸਿੰਘ ਵਾਲਾ ਅਤੇ ਮਾਲਣ ਕੌਰ ਨੇ ਵੀ ਸੰਬੋਧਨ ਕੀਤਾ ।
ਬਾਕਸ
ਕਿਸਾਨ ਆਗੂਆਂ ਨੇ ਡੀਸੀ ਤੇ ਐਸਐਸਪੀ ਨਾਲ ਕੀਤੀ ਮੀਟਿੰਗ
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾਗੁਰੂ, ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸਨਰ ਤੇ ਐੱਸ ਐੱਸ ਪੀ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਿਪਟੀ ਕਮਿਸਨਰ ਨੇ ਨਰਮੇ ਦੀ ਫਸਲ ਦੇ ਖਰਾਬੇ ਦਾ ਮੁਆਵਜਾ ਕੁਝ ਦਿਨਾਂ ਚ ਹੀ ਸਾਰੇ ਯੋਗ ਕਾਸਤਕਾਰਾਂ ਦੇ ਖਾਤਿਆਂ ਵਿੱਚ ਪਾਉਣ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਖੇਤ ਮਜਦੂਰਾਂ ਦੇ ਮੁਆਵਜੇ ਲਈ ਕਮੇਟੀ ਬਣਾਉਣ ਬਾਰੇ ਜਾਣਕਾਰੀ ਦਿੱਤੀ। ਜਦੋਂਕਿ ਐੱਸ ਐੱਸ ਪੀ ਨੇ ਅੰਦੋਲਨਕਾਰੀ ਕਿਸਾਨਾਂ ਵਿਰੁਧ ਦਰਜ ਪੁਲਿਸ ਕੇਸ ਜਲਦ ਹੀ ਵਾਪਸ ਕਰ ਲਏ ਜਾਣ ਦਾ ਭਰੋਸਾ ਦਿੱਤਾ ਗਿਆ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related