ਸੁਖਜਿੰਦਰ ਮਾਨ
ਬਠਿੰਡਾ, 11 ਅਗਸਤ-ਸੰਯੁਕਤ ਕਿਸਾਨ ਮੋਰਚੇ ’ਚ ਸਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅੱਜ ਇੱਕ ਮੀਟਿੰਗ ਸਥਾਨਕ ਮਿੰਨੀ ਸਕੱਤਰੇਤ ਅੱਗੇ ਪਾਰਕ ਵਿਚ ਹੋਈ। ਮੀਟਿੰਗ ਵਿਚ 15 ਅਗਸਤ ਨੂੰ ਕਿਸਾਨ ਮਜਦੂਰ ਮੁਕਤੀ ਦਿਵਸ ਮਨਾਉਣ ਦੇ ਸੰਬੰਧ ਚ ਮਨਾਉਣ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ। ਇਸਦੇ ਲਈ ਪਿੰਡਾਂ ਦੇ ਵਿਚ ਮੀਟਿੰਗਾਂ ਤੇ ਰੈਲੀਆਂ ਕਰਨ ਦਾ ਫੈਸਲਾ ਲਿਆ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕਿਸਾਨਾਂ ਦੀ ਗੱਲ ਸੁਣਣ ਲਈ ਤਿਆਰ ਨਹੀਂ ਹੈ ਅਤੇ ਸਰਕਾਰ ਪੱਖੀ ਮੀਡੀਆ ਰਾਹੀ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਮੀਟਿੰਗ ਵਿਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਦ ਤੱਕ ਕੇਂਦਰ ਤਿੰਨ ਖੇਤੀਬਾੜੀ ਕਨੂੰਨਾਂ ਨੂੰ ਰੱਦ ਨਹੀਂ ਕਰਦੀ ਓਨਾ ਸਮਾਂ ਮੋਰਚਾ ਜਾਰੀ ਰਹੇਗਾ। ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ , ਬੀਕੇਯੂ ਡਕੌਂਦਾ ਦੇ ਬਿੰਦਰ ਕੋਟਲੀ, ਬੀਕੇਯੂ ਮਾਨਸਾ ਦੇ ਦਰਸਨ ਸਿੰਘ,ਭੋਲਾ ਸਿੰਘ ਗੋਨਿਆਣਾ ਆਦਿ ਸ਼ਾਮਲ ਸਨ।
ਕਿਸਾਨ ਆਗੂਆਂ ਦੀ ਮੀਟਿੰਗ ਹੋਈ
9 Views