WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਆਗੂ ਦੇ ਖੇਤ ’ਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹੋਇਆ ਹੰਗਾਮਾ

ਐੱਮ ਐੱਲ ਏ ਨੇ ਮਾਰਿਆ ਮੌਕੇ ਤੇ ਛਾਪਾ, ਤਿੰਨ ਵਿਰੁਧ ਪਰਚਾ ਦਰਜ਼, ਥਾਣਾ ਮੁਖੀ ਮੁਅੱਤਲ
ਕਿਸਾਨਾਂ ਨੇ ਐਮਐਲਏ ਤੇ ਪੁਲਸ ਪ੍ਰਸ਼ਾਸਨ ਵਿਰੁੱਧ ਲਗਾ ਕੇ ਜੋਰਦਾਰ ਨਾਅਰੇਬਾਜੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 9 ਸਤੰਬਰ: ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਨਜ਼ਦੀਕ ਇਕ ਕਿਸਾਨ ਆਗੂ ਦੇ ਖੇਤ ਚੋਂ ਕਥਿਤ ਨਾਜਾਇਜ ਮਾਈਨਿੰਗ ਹੋਣ ਨੂੰ ਲੈ ਕੇ ਹੰਗਾਮਾ ਹੋਣ ਦੀ ਸੂਚਨਾ ਹੈ। ਮੌਕੇ ’ਤੇ ਪੁੱਜੇ ਹਲਕਾ ਮੋੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖ਼ਾਨਾ ਨੇ ਜਿੱਥੇ ਅਪਣੇ ਉਪਰ ਮਸ਼ੀਨ ਚੜਾਉਣ ਤੇ ਪੁਲਿਸ ਅਧਿਕਾਰੀਆਂ ਉਪਰ ਗੱਲ ਨਾ ਸੁਣਨ ਦਾ ਦੋਸ਼ ਲਗਾਇਆ ਹੈ, ਉਥੇ ਪੁਲਿਸ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਵਿਰੁਧ ਕੇਸ ਦਰਜ਼ ਕਰ ਲਿਆ ਹੈ ਤੇ ਨਾਲ ਹੀ ਐਸ.ਐਸ.ਪੀ ਨੇ ਥਾਣਾ ਕੋਟਫੱਤਾ ਦੇ ਮੁਖੀ ਨੂੰ ਅਣਗਹਿਲੀ ਵਰਤਣ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਹੈ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਧੜੇ ਨੇ ਪੁਲਿਸ ਉਪਰ ਹਲਕਾ ਵਿਧਾਇਕ ਦੇ ਦਬਾਅ ਹੇਠ ਆ ਕੇ ਅਪਣੇ ਖੇਤ ਵਿਚੋਂ ਮਿੱਟੀ ਚੁੱਕ ਕੇ ਇਸਨੂੰ ਵਾਹੀਯੋਗ ਬਣਾਉਣ ਵਾਲੇ ਕਿਸਾਨਾਂ ਵਿਰੁਧ ਪਰਚਾ ਦਰਜ਼ ਕਰਨ ਦਾ ਦੋਸ਼ ਲਗਾਉਂਦਿਆਂ ਧਰਨਾ ਲਗਾ ਦਿੱਤਾ। ਉਨ੍ਹਾਂ ਕਿਸਾਨਾਂ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਵਾਉਣ ਲਈ ਥਾਣਾ ਮੋੜ ਅੱਗੇ ਵੀ ਪ੍ਰਦਰਸ਼ਨ ਕੀਤਾ। ਪਤਾ ਲੱਗਿਆ ਹੈ ਕਿ ਭਲਕੇ ਇਸ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਐਸ.ਐਸ.ਪੀ ਨੂੰ ਮਿਲੇਗਾ। ਐਸ.ਐਸ.ਪੀ ਜੇ.ਇਲਨਚੇਲੀਅਨ ਨੇ ਇਸ ਮਾਮਲੇ ਵਿਚ ਪੱਖ ਰੱਖਦਿਆਂ ਕਿਹਾ ਕਿ ਵਿਧਾਇਕ ਵਲੋਂ ਮੌਕੇ ਤੇ ਪੁਲੀਸ ਅਧਿਕਾਰੀਆਂ ਨੂੰ ਸੱਦਿਆ ਗਿਆ ਸੀ ਪ੍ਰੰਤੂ ਕੋਟਫੱਤਾ ਦੇ ਮੁਖੀ ਮੌਕੇ ਤੇ ਦੇਰੀ ਨਾਲ ਪਹੁੰਚੇ ਜਦੋਂਕਿ ਡੀਐਸਪੀ ਅਤੇ ਹੋਰ ਪੁੱਛ ਉੱਚ ਪੁਲੀਸ ਅਧਿਕਾਰੀ ਉਨ੍ਹਾਂ ਤੋਂ ਪਹਿਲਾਂ ਪੁੱਜ ਗਏ। ਜਿਸ ਦੇ ਚਲਦੇ ਐੱਸਐੱਸਪੀ ਨੇ ਥਾਣਾ ਮੁਖੀ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ। ਉੱਧਰ ਕਿਸਾਨ ਆਗੂਆਂ ਨੇ ਸਥਾਨਕ ਐਮ ਐਲ ਏ ਅਤੇ ਪੁਲੀਸ ਪ੍ਰਸ਼ਾਸਨ ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਘਟਨਾ ਤੋਂ ਬਾਅਦ ਧਰਨਾ ਲਗਾ ਦਿੱਤਾ। ਧਰਨੇ ਮੌਕੇ ਪੁਜੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਤੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੇ ਖੇਤ ਵਿੱਚੋਂ ਉੱਚੀ ਜ਼ਮੀਨ ਨੂੰ ਪੱਧਰਾ ਕਰਨ ਲਈ ਚੱਕੀ ਜਾ ਰਹੀ ਮਿੱਟੀ ਨੂੰ ਨਾਜਾਇਜ਼ ਮਾਈਨਿੰਗ ਦਾ ਆਧਾਰ ਬਣਾਇਆ ਗਿਆ ਹੈ। ਇਸ ਦੌਰਾਨ ਜੋਰਦਾਰ ਨਾਅਰੇਬਾਜੀ ਕਰਕੇ ਮੰਗ ਕੀਤੀ ਕਿ ਕਿਸਾਨਾਂ ਖਿਲਾਫ਼ ਕੀਤੇ ਪਰਚੇ ਦਰਜ ਕੇਸ ਰੱਦ ਕੀਤੇ ਜਾਣ ਅਤੇ ਗਿ੍ਰਫਤਾਰ ਕੀਤੇ ਹੋਏ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀ ਜ਼ਬਤ ਕੀਤੀ ਹੋਈ ਮਸ਼ੀਨਰੀ ਤੁਰੰਤ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਠਿੰਡਾ ਨੇ ਮੰਨਿਆ ਕਿ ਬਠਿੰਡੇ ਜ਼ਿਲ੍ਹੇ ਵਿੱਚ ਮਾਈਨਿੰਗ ਐਕਟ ਲਾਗੂ ਨਹੀਂ ਹੁੰਦਾ ਕਿਉਂਕਿ ਇੱਥੇ ਜ਼ਮੀਨ ਨੂੰ ਪੱਧਰਾ ਕਰਕੇ ਵਾਹੀਯੋਗ ਬਣਾਉਣ ਲਈ ਕਿਸਾਨਾਂ ਨੂੰ ਮਿੱਟੀ ਚੁੱਕਣੀ ਪੈਂਦੀ ਹੈ ਜਿਸ ਦੀ ਲਿਖਤੀ ਰਿਪੋਰਟ ਵੀ ਪੰਜਾਬ ਸਰਕਾਰ ਨੂੰ ਵੀ ਭੇਜੀ ਹੈ। ਅੱਜ ਦੇ ਧਰਨੇ ਵਿੱਚ ਜਸਵੀਰ ਸਿੰਘ , ਭੋਲਾ ਸਿੰਘ ਮਾੜੀ ,ਕਲਕੱਤਾ ਸਿੰਘ ਮਾਣਕ ਖਾਨਾ ,ਗੁਰਮੇਲ ਸਿੰਘ ਬਬਲੀ ,ਸਿਕੰਦਰ ਸਿੰਘ ਘੁੰਮਣ ਕਲਾਂ, ਬਲਾਕ ਨਥਾਣਾ ਦੇ ਪ੍ਰਧਾਨ ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ ,ਜੰਟਾ ਸਿੰਘ ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਅਤੇ ਧਰਮਪਾਲ ਜੰਡੀਆਂ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਦੇ ਆਗੂ ਅਮਿਤੋਜ ਮੌੜ ਵੀ ਸ਼ਾਮਲ ਸਨ।

Related posts

ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਕਮੇਟੀ ਵਿੱਚ ਪੰਜਾਬ ਨੂੰ ਸ਼ਾਮਲ ਨਾ ਕਰਨਾ ਮੰਦਭਾਗਾ : ਚਮਕੌਰ ਸਿੰਘ ਮਾਨ

punjabusernewssite

ਕਿਸਾਨ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਨੇ ਕੀਤੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

punjabusernewssite

ਕਿਸਾਨ ਨੇ ਲਗਾਈ ਹੋਈ ਸੀ ਪਰਾਲੀ ਨੂੰ ਅੱਗ, ਉਪਰੋਂ ਪੁੱਜੇ ਡਿਪਟੀ ਕਮਿਸ਼ਨਰ

punjabusernewssite