ਟਰੱਕ ਅਪਰੇਟਰਾਂ ਸਮੇਤ ਜੀਰਾ ਫੈਕਟਰੀ ਖਿਲਾਫ਼ ਲੜਾਈ ਲੜਦੇ ਲੋਕਾਂ ਦੀ ਹਮਾਇਤ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਮੁਕਤਸਰ ਸਹਿਬ, 3 ਜਨਵਰੀ: ਪੰਜਾਬ ਰੋਡਵੇਜ਼/ਪਨਬਸ/ਪੀ, ਆਰ, ਟੀ, ਸੀ, ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਸੂਬਾ ਕਮੇਟੀ ਵਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਸੰਸਥਾਪਕ ਕਮਲ ਕੁਮਾਰ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੇਂਦਰ ਸਰਕਾਰ ਦੀਆਂ ਪਾਲਸੀ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵੱਖ ਵੱਖ ਥਾਵਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਟੋਲ ਪਲਾਜਿਆ ਤੇ ਇੱਕ ਮਹੀਨੇ ਲਈ ਲੱਗੇ ਮੋਰਚੇ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਟੋਲ ਪਲਾਜ਼ਾ ਦੇ ਨਾਮ ਉੱਤੇ ਆਮ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ ਹਰ ਭਾਰਤੀ ਰੋਡ ਟੈਕਸ ਦੇਣ ਉਪਰੰਤ ਹੀ ਆਪਣੇ ਵਹੀਕਲ ਨੂੰ ਰੋਡ ਉਤੇ ਉਤਾਰਦਾ ਹੈ ਅਤੇ ਇਹ ਪੈਸਾ ਸਰਕਾਰ ਨੂੰ ਜਾਂਦਾ ਹੈ ਜਿਸ ਦੇ ਬਦਲੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸੜਕਾਂ ਮੁਹੱਈਆ ਕਰਵਾਏ ਪ੍ਰੰਤੂ ਸਰਕਾਰ ਇਸ ਦੇ ਉਲਟ ਲੋਕਾਂ ਦੀ ਲੁੱਟ ਕਰਨ ਲਈ ਕਾਰਪੋਰੇਟ ਘਰਾਣਿਆਂ ਨੂੰ ਰੋਡ ਬਣਾਉਣ ਦੇ ਟੈਂਡਰ ਦਿੰਦੀ ਹੈ ਅਤੇ ਫੇਰ ਆਮ ਲੋਕਾਂ ਦੀ ਲਗਾਤਾਰ ਲੁੱਟ ਕੀਤੀ ਜਾਂਦੀ ਹੈ ਇਸ ਲੜਾਈ ਨੂੰ ਲੜ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਹਮਾਇਤ ਕੀਤੀ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਅੰਦਰ ਜੀਰਾ ਫੈਕਟਰੀ ਅੱਗੇ ਚੱਲ ਰਹੇ ਧਰਨੇ ਜਿਸ ਵਿੱਚ ਪੰਜਾਬ ਦੇ ਪਾਣੀ ਦੀ ਨੂੰ ਬਚਾਉਣ ਲਈ ਸੰਘਰਸ਼ ਚੱਲ ਰਿਹਾ ਹੈ ਯੂਨੀਅਨ ਵਲੋਂ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ , ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ, ਕੈਸ਼ੀਅਰ ਬਲਜਿੰਦਰ ਸਿੰਘ,ਜ ਸਕੱਤਰ ਜਗਤਾਰ ਸਿੰਘ,ਜੋਧ ਸਿੰਘ,ਜਲੋਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ਪੰਜਾਬ ਹੀ ਨਹੀਂ ਭਾਰਤ ਦੀ ਅਰਥ ਵਿਵਸਥਾ ਦੀ ਰੀਡ ਦੀ ਹੱਡੀ ਮੰਨੇ ਜਾਂਦੇ ਟਰੱਕ ਅਪਰੇਟਰਾਂ ਨੇ ਲੁਧਿਆਣਾ ਦਿੱਲੀ ਹਾਈਵੇ ਜਾਮ ਕੀਤਾ ਹੋਇਆ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਹੁਣ ਤੱਕ ਇਹਨਾਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਸੀ ਪ੍ਰੰਤੂ ਸਰਕਾਰ ਲੋਕਾਂ ਪ੍ਰਤੀ ਜਾ ਟਰੱਕ ਅਪਰੇਟਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ ਜੇਕਰ ਸਰਕਾਰ ਨੇ ਜਲਦੀ ਕੋਈ ਹੱਲ ਨਾ ਕੱਢਿਆ ਤਾਂ ਟਰਾਂਸਪੋਰਟ ਦੇ ਸਮੁੱਚੇ ਕਾਮੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸਤੋਂ ਇਲਾਵਾ ਸੀ ਮੀ ਪ੍ਰਧਾਨ ਬਲਵਿੰਦਰ ਸਿੰਘ ਰਾਠ, ਗੁਰਪ੍ਰੀਤ ਸਿੰਘ ਪੰਨੂ, ਦਲਜੀਤ ਸਿੰਘ, ਜਗਜੀਤ ਸਿੰਘ,ਪ੍ਰਦੀਪ ਕੁਮਾਰ, ਬਲਜੀਤ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ ਸੋਢੀ, ਜਤਿੰਦਰ ਸਿੰਘ, ਸਤਵਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਯੂਨੀਅਨ ਵਲੋਂ ਟੋਲ ਪਲਾਜ਼ਾ ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਵਰਕਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਜੀਰਾ ਫੈਕਟਰੀ ਖਿਲਾਫ਼ ਲੱਗੇ ਮੋਰਚੇ ਅਤੇ ਟਰੱਕ ਅਪਰੇਟਰਾਂ ਦੀਆਂ ਜਾਇਜ਼ ਮੰਗਾਂ ਦਾ ਜੇਕਰ ਨੇ ਹੱਲ ਨਾ ਕੱਢਿਆ ਤਾਂ ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਡੱਟਵੀ ਹਮਾਇਤ ਕੀਤੀ ਜਾਵੇਗੀ ਅਤੇ ਅਗਲੇ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
Share the post "ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਟੋਲ ਪਲਾਜ਼ਾ ਸਘੰਰਸ਼ ਵਿੱਚ ਉਤਰਨਗੇ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਕਾਮੇ"