WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 6 ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਦਾ ਕੀਤਾ ਐਲਾਨ

ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈਆਂ ਫਸਲਾਂ ਸਮੇਤ ਸਬਜ਼ੀਆਂ, ਹਰਾਚਾਰਾ, ਮੂੰਗੀ ਆਦਿ ਦਾ ਮੁਆਵਜ਼ਾ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ –ਮਨਜੀਤ ਧਨੇਰ/ਹਰਨੇਕ ਸਿੰਘ ਮਹਿਮਾ
ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇੱਕ ਸੂਬਾ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਮਨਜੀਤ ਸਿੰਘ ਧਨੇਰ ਸੂਬਾ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ 50% ਤੋਂ ਵੱਧ ਬਰਬਾਦ ਹੋਈ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਏਕੜ ਨੂੰ ਆਧਾਰ ਮੰਨ ਕੇ ਤੁਰੰਤ ਅਦਾ ਕਰਨ,33% ਖਰਾਬੇ ਦੀ ਸ਼ਰਤ ਖ਼ਤਮ ਕਰਕੇ 50% ਤੋਂ ਥੱਲੇ ਹੋਏ ਖ਼ਰਾਬੇ ਲਈ 25ਹਜਾਰ ਪ੍ਰਤੀ ਏਕੜ ਅਤੇ ਬਾਗਾਂ ਲਈ ਵਿਸ਼ੇਸ਼ ਪੈਕੇਜ ਦੀ ਜ਼ੋਰਦਾਰ ਮੰਗ ਕੀਤੀ ਗਈ। ਮੀਟਿੰਗ ਨੇ ਰੋਸ ਕੀਤਾ ਕਿ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫ਼ਸਲ ਅਤੇ ਮੂੰਗੀ ਦੀ ਫ਼ਸਲ ਦਾ ਵਪਾਰੀਆਂ ਵੱਲੋਂ ਮਚਾਈ ਅੰਨ੍ਹੀ ਲੁੱਟ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਹਾਲੇ ਤੱਕ ਵੀ ਅਦਾ ਨਹੀਂ ਕੀਤਾ ਗਿਆ। ਇਸ ਕਰਕੇ ਖ਼ਰਾਬੇ ਦਾ ਉਕਤ ਅਨੁਸਾਰ ਕਿਸਾਨਾਂ ਨੂੰ ਬਿਨਾਂ ਦੇਰੀ ਤੋਂ ਮੁਆਵਜ਼ਾ ਦਵਾਉਣ ਅਤੇ ਸਰਕਾਰ ਦੇ ਲਾਰੇ ਲੱਪਿਆਂ ਖਿਲਾਫ਼ ਜਥੇਬੰਦੀ ਵਲੋਂ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।ਮੀਟਿੰਗ ਨੇ ਮੰਗ ਕੀਤੀ ਹੈ ਕਿ ਕਿਸਾਨੀ ਮਸਲਿਆਂ ਤੇ ਚਰਚਾ ਅਤੇ ਉਸਦੇ ਹੱਲ ਲਈ ਪੰਜਾਬ ਸਰਕਾਰ ਜਥੇਬੰਦੀ ਨਾਲ ਬਾਕਾਇਦਾ ਮੀਟਿੰਗ ਕਰਨ ਦਾ ਜਲਦ ਸਮਾਂ ਦੇਵੇ । ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਉਕਤ ਅਨੁਸਾਰ ਜਾਣਕਾਰੀ ਦਿੰਦਿਆਂ ਸੂਬਾ ਕਾਰਜਕਾਰੀ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਕੇੰਦਰ ਅਤੇ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਅਤੇ ਤੈਅਸ਼ੁਦਾ ਤਰੀਕੇ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ,ਜਦਕਿ ਜੇ ਸਰਕਾਰ ਚਾਹੁੰਦੀ ਤਾਂ ਉਸਦੀ ਗਿਰਫਤਾਰੀ ਤਾਂ ਉਸਦੇ ਘਰੋਂ ਵੀ ਕੀਤੀ ਜਾ ਸਕਦੀ ਸੀ।ਉਨ੍ਹਾਂ ਕਿਹਾ ਕਿ ਬੇਵਜ਼ਾ ਲਗਾਈ ਗਈ ਕੇੰਦਰੀ ਫੋਰਸ ਅਤੇ ਕੇੰਦਰੀ ਏਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾਵੇ। ਉਹਨਾਂ ਖਦਸ਼ਾ ਜ਼ਾਹਰ ਕੀਤਾ ਕਿ ਨੀਮ ਫੌਜੀ ਦਲਾਂ ਦੀਆਂ ਧਾੜਾਂ ਦੀ ਮੌਜੂਦਗੀ ਕਿਸਾਨ ਘੋਲਾਂ ਨੂੰ ਕੁਚਲਨ ਅਤੇ 24 ਦੀਆਂ ਲੋਕ ਸਭਾ ਚੋਣਾਂ ਜਿੱਤਣ ਦੇ ਖੋਟੇ ਮਨਸੂਬਿਆਂ ਦੀ ਪੂਰਤੀ ਲਈ ਹੈ।ਮੰਗ ਕੀਤੀ ਕਿ ਬੇਕਸੂਰ ਨੌਜਵਾਨਾਂ ਤੇ ਲਾਏ ਗਏ ਐੱਨ ਐੱਸ ਏ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ , ਬੇਕਸੂਰ ਨੌਜਵਾਨਾਂ ਦੀ ਫੜੋ ਫੜਾਈ ਬੰਦ ਕਰਕੇ ਗ੍ਰਿਫ਼ਤਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂਆਂ ਗੁਰਦੀਪ ਸਿੰਘ ਰਾਮਪੁਰਾ, ਹਰੀਸ਼ ਨੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਹੀ ਸਰਕਾਰਾਂ ਦੀਆਂ ਚਾਲਾਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਆਗੂਆਂ ਅੰਗਰੇਜ਼ ਸਿੰਘ, ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ, ਕੇੰਦਰ ਸਰਕਾਰ ਨਾਲ ਮਿਲਕੇ ਕਿਸਾਨਾਂ ਦੀਆਂ ਫਸਲਾਂ ਦੀ ਬੀਮਾ ਯੋਜਨਾ ਬਣਾਵੇ ਅਤੇ ਪ੍ਰੀਮੀਅਮ ਸਰਕਾਰ ਵੱਲੋਂ ਅਦਾ ਕੀਤਾ ਜਾਵੇ। ਖੇਤੀਬਾੜੀ ਦੇ ਸੰਕਟ ਨੂੰ ਡੂੰਘਾਈ ਨਾਲ ਸਮਝਣ/ਵਿਚਾਰਨ ਲਈ 7 ਮਈ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ,ਜਿਸ ਦੇ ਮੁੱਖ ਬੁਲਾਰੇ ਉੱਘੇ ਖੇਤੀ ਬਾੜੀ ਅਰਥਸ਼ਾਸਤਰੀ ਪੀ.ਸਾਈਂ ਨਾਥ ਹੋਣਗੇ। ਮੀਟਿੰਗ ਵਿਚ 13 ਜਿਲਿਆਂ ਦੇ ਪ੍ਰਧਾਨ ,ਸਕੱਤਰ ਵੀ ਸ਼ਾਮਲ ਸਨ।

Related posts

ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

punjabusernewssite

ਬਠਿੰਡਾ ’ਚ ਢਾਈ ਕਰੋੜ ਦੀ ਲਾਗਤ ਨਾਲ ਬਣੇਗੀ ਬਾਇਓ ਫਰਟੀਲਾਈਜ਼ਰ ਲੈਬ, ਖੇਤੀਬਾੜੀ ਮੰਤਰੀ ਖੁੱਡੀਆਂ ਨੇ ਰੱਖਿਆ ਨੀਂਹ ਪੱਥਰ

punjabusernewssite

ਖੇਤੀ ਮੰਤਰੀ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ

punjabusernewssite