ਕੁਲਵੰਤ ਸਿੰਘ ਮਨੇਸ ਬਣੇ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ

Date:

spot_img

ਰੇਸ਼ਮ ਸਿੰਘ ਗਿੱਲ ਨੂੰ ਸੂਬਾ ਪ੍ਰਧਾਨ ਅਤੇ ਸ਼ਮਸ਼ੇਰ ਸਿੰਘ ਢਿੱਲੋਂ ਨੂੰ ਜਰਨਲ ਸਕੱਤਰ ਚੁਣਿਆ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ,30 ਦਸੰਬਰ: ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਸਰਪ੍ਰਸਤ ਕਮਲ ਕੁਮਾਰ ਦੀ ਅਗਵਾਈ ਹੇਠ ਹੋਈ।ਇਸ ਮੌਕੇ ਜਥੇਬੰਦੀ ਦੇ ਆਗੂਆਂ ਦੀ ਹੋਈ ਚੋਣ ਵਿਚ ਰੇਸ਼ਮ ਸਿੰਘ ਗਿੱਲ ਨੂੰ ਸੂਬਾ ਪ੍ਰਧਾਨ ਅਤੇ ਸ਼ਮਸ਼ੇਰ ਸਿੰਘ ਢਿੱਲੋਂ ਨੂੰ ਜਰਨਲ ਸਕੱਤਰ ਚੁਣਿਆ ਗਿਆ।ਹੋਈ।ਇਸੇ ਤਰ੍ਹਾਂ ਸਰਬ ਸਮਤੀ ਨਾਲ ਕੁਲਵੰਤ ਸਿੰਘ ਮਨੇਸ ਨੂੰ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਸਮੇਂ ਵੱਖ ਵੱਖ ਡਿੱਪੂਆਂ ਤੋਂ ਆਏ ਆਗੂਆਂ ਨੂੰ ਬਣਦੇ ਅਹੁਦੇ ਦੇ ਕੇ ਨਵਾਜਿਆ ਗਿਆ ਅਤੇ ਜਥੇਬੰਦੀ ਪ੍ਰਤੀ ਦ੍ਰਿੜਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਸੰਸਥਾਪਕ ਕਮਲ ਕੁਮਾਰ ਨੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੇ ਜਥੇਬੰਦੀ ਦੇ ਮਸਲੇ ਹੱਲ ਨਾ ਕੀਤੇ ਤਾਂ ਆਪ ਸਰਕਾਰ ਖਿਲਾਫ਼ ਵੱਡੇ ਪੱਧਰ ਤੇ ਸੰਘਰਸ਼ ਕਰਕੇ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਕਰਕੇ ਆਮ ਜਨਤਾ ਨੂੰ ਜਾਗਰੂਪ ਕੀਤਾ ਜਾਵੇਗਾ ਕਿ ਇਹ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਲਾਰੇ ਲੱਪੇ ਹੀ ਲਾ ਰਹੀ ਹੈ ਤੇ ਕਿਸੇ ਵੀ ਕੱਚੇ ਮੁਲਾਜ਼ਮ ਦਾ ਕੋਈ ਵੀ ਮਸਲਾ ਹੱਲ ਨਹੀਂ ਕਰ ਰਹੀ।

spot_img
spot_img
spot_img

Share post:

Popular

More like this
Related

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

👉ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ...

ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, 50 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ

Amritsar News : ਹਲਕਾ ਜੰਡਿਆਲਾ ਗੁਰੂ ਵਿਚ ਕਾਂਗਰਸ ਪਾਰਟੀ...

MRSPTU Bathinda ਦਾ 11ਵਾਂ ਯੁਵਕ ਮੇਲਾ 11 ਨਵੰਬਰ ਤੋਂ ਹੋਵੇਗਾ ਸ਼ੁਰੂ…..

👉ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਕਰਨਗੇ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ...