ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ

Date:

spot_img

ਪ੍ਰੋਜੈਕਟਾਂ ਦੇ ਨਿਵੇਸ ਨੂੰ ਆਕਰਸਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ ਤਰ੍ਹਾਂ ਦੇ ਦਰਿਆਈ ਪ੍ਰਦੂਸਣ ਦੀ ਹਰਗਿਜ਼ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਕੇਂਦਰ ਤੇ ਰਾਜ ਪ੍ਰਦੂਸਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਦਨ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਚਸਪੀ ਰੱਖਣ ਵਾਲੇ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ 7 ਪੀ.ਐਮ. ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ (ਪੀਐਮ ਮਿਤਰਾ) ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੂਮ ਕਲਾਂ ਵਿਖੇ ਟੈਕਸਟਾਈਲ ਪਾਰਕ ਬਣਾਉਣ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਭੇਜਿਆ ਗਿਆ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਰਾਜ ਪ੍ਰਦੂਸਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੇ ਅਨੁਸਾਰ ਹੋਵੇਗਾ।
ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ?ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਇੱਕ ਪਾਸੇ ਨਿਵੇਸ ਨੂੰ ਆਕਰਸ?ਿਤ ਕਰਨ ਵਿੱਚ ਮਦਦ ਕਰੇਗੀ ਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਾਹ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਮੁੱਢਲੀਆਂ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਛੁੱਕ ਸੂਬਾ ਸਰਕਾਰ ਕੋਲ ਇਸ ਪ੍ਰੋਜੈਕਟ ਲਈ ਇਕੱਠੀ 1000 ਏਕੜ ਜਮੀਨ ਅਤੇ ਭਾਰ ਮੁਕਤ ਭੌਂ ਉਪਲਬਧ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਪਹਿਲਾਂ ਹੀ ਤਹਿਸੀਲ ਕੂਮ ਕਲਾਂ (ਲੁਧਿਆਣਾ) ਵਿੱਚ ਜਮੀਨ ਦੀ ਸਨਾਖਤ ਕਰ ਲਈ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਗੜ੍ਹੀ ਫਜਲ, ਹੈਦਰ ਨਗਰ ਅਤੇ ਗਰਚਾ ਵਿੱਚ ਕੁੱਲ 463.4 ਏਕੜ ਸਰਕਾਰੀ ਜਮੀਨ ਪਹਿਲਾਂ ਹੀ ਓਪਟੀਮਮ ਯੂਟੀਲਾਈਜੇਸਨ ਆਫ ਵੇਕੈਂਟ ਗੌਰਮਿੰਟ ਲੈਂਡ (ਓ.ਯੂ.ਵੀ.ਜੀ.ਐਲ.) ਸਕੀਮ ਤਹਿਤ ਪੁੱਡਾ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਸੇਖੋਵਾਲ, ਸੈਲਕਿਆਨਾ ਅਤੇ ਸਲੇਮਪੁਰ ਵਿੱਚ 493.99 ਏਕੜ ਪੰਚਾਇਤੀ ਜਮੀਨ ਹੈ ਜਿਸ ਲਈ ਪੰਚਾਇਤਾਂ ਨੂੰ ਅਦਾਇਗੀਆਂ ਕਰਨ ਤੋਂ ਬਾਅਦ ਜ਼ਮੀਨ ਪੁੱਡਾ ਨੂੰ ਵੀ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੁੱਡਾ ਨੇ 957.39 ਏਕੜ ਜਮੀਨ ਐਕੁਆਇਰ ਕਰ ਲਈ ਹੈ ਅਤੇ ਬਾਕੀ ਰਹਿੰਦੀ ਜਮੀਨ ਵੀ ਜਲਦੀ ਹੀ ਐਕਵਾਇਰ ਕਰ ਲਈ ਜਾਵੇਗੀ ਤਾਂ ਜੋ 1000 ਏਕੜ ਜਮੀਨ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ।

spot_img
spot_img
spot_img

Share post:

Popular

More like this
Related

Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ

Big News:  ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ...

Jalandhar News: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੇਲਵੇ ਟਰੈਕ ਵੀ ਨਿਸ਼ਾਨੇ ’ਤੇ

Jalandhar News: ਜਲੰਧਰ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ...