Wednesday, April 22, 2026
spot_img
spot_img

ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਉਸਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

Date:

spot_img

 

 

 

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਤੇ ਰਾਜ ਸਰਕਾਰ ਵੱਲੋਂ ਮਾਮਲੇ ਵਿਚ ਪਿਓ ਪੁੱਤ ਦੋਵਾਂ ਦੇ ਦੋਸ਼ੀ ਹੁਣ ਦਾ ਪ੍ਰਮੁੱਖ ਹੋਣ ਦੇ ਬਾਵਜੂਦ ਕਾਰਵਾਈ ਨਾ ਕਰਨ ਦੀ ਨਿਖੇਧੀ

ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਵਫਦ ਵੱਲੋਂ ਦਰੜ ਕੇ ਮਾਰੇ ਗਏ ਚਾਰ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਵੱਲੋਂ ਹਰ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਰਾਸ਼ੀ ਦੇ ਚੈਕ ਭੇਟ , ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਸੁਖਜਿੰਦਰ ਮਾਨ

ਚੰਡੀਗੜ੍ਹ , 8 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਜਿਸਨੇ ਸ਼ਾਂਤੀਪੂਰਨ ਰੋਸ ਪ੍ਰਦਰਸਨ ਕਰਨ ਮਗਰੋਂ ਆਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਦਰੜ ਦਿੱਤਾ, ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।ਇਹ ਮੰਗ ਅੱਜ ਲਖਨਊ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਜਿਹਨਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਚਾਰਾਂ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਜਾ ਕੇ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਦਲ ਦੇ ਵਫਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ,ਮਨਪ੍ਰੀਤ ਸਿੰਘ ਅਯਾਲੀ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਸਨ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੰਤਰੀ ਦੇ ਪੁੱਤਰ ਅਸ਼ੀਸ਼ ਨੇ ਉਸ ਵੇਲੇ ਕਿਸਾਨਾਂ ਨੂੰ ਦਰੜਿਆ ਜਦੋਂ ਉਹਨਾਂ ਦੀ ਪਿੱਠ ਉਸਦੀ ਗੱਡੀ ਵੱਲ ਸੀ। ਉਹਨਾਂ ਕਿਹਾ ਕਿ ਅਸ਼ੀਸ਼ ਨੇ ਅਜਿਹਾ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਕਿਉਂਕਿ ਉਸਦੇ ਪਿਓ ਅਜੈ ਮਿਸ਼ਰਾ ਨੇ ਕਿਸਾਨਾਂ ਨੁੰ ਚੇਤਾਵਨੀ ਦਿੱਤੀ ਸੀ ਕਿ ਉਹ ਕੋਈ ਰੋਸ ਪ੍ਰਦਰਸ਼ਨ ਨਾ ਕਰਨ ਨਹੀਂ ਤਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਪਰ ਇਸਦੇ ਬਾਵਜੂਦ ਕਿਸਾਨਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤ। ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਜਾਂ ਉੱਤਰ ਪ੍ਰਦੇਸ਼ ਸਕਰਾਰ ਇਸ ਘਿਨੌਣੇ ਕੇਸ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਹਾਲਾਂਕਿ ਕੇਸ ਵਿਚ ਸਪਸ਼ਟ ਸਬੂਤ ਉਪਲਬਧ ਹਨ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਗੱਡੀ ਦੀ ਵੀਡੀਓ ਫੁੱਟੇਜ ਉਪਲਬਧ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਚਸ਼ਮਦੀਦ ਗਵਾਹ ਮੌਜੂਦ ਹਨ ਜਿਹਨਾਂ ਨੇ ਕਿਸਾਨਾਂ ਨੁੰ ਦਰੜਨ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਭੱਜਦਿਆਂ ਵੇਖਿਆ। ਉਸਨੂੰ ਤੁਰੰਤ ਕਤਲ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।ਸਰਦਾਰਨੀ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਇਕ ਹੋਰ ਵੀਡੀਓ ਫੁੱਟੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਘਰ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਕਿਸਾਨਾਂ ਨੂੰ ਧਮਕਾ ਰਹੇ ਹਨ ਤੇ ਉਹਨਾਂ ਖਿਲਾਫ ਹਿੰਸਾ ਭੜਕਾ ਰਹੇ ਹਨ। ਉਹਨਾਂ ਕਿਹਾ ਕਿ ਉਸਨੂੰ ਕੇਂਦਰੀ ਵਜ਼ਾਰਤ ਵਿਚ ਬਣਾਈ ਰੱਖਣਾ ਗਲਤ ਹੈ ਤੇ ਕੇਂਦਰ ਸਰਕਾਰ ਨੂੰ ਤੁਰੰਤ ਉਸਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ ਉਹਨਾਂ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਦੁੱਖ ਸਾਂਝਾ ਕੀਤਾ ਜਿਹਨਾਂ ਨੂੰ ਭਾਜਪਾ ਦੇ ਮੰਤਰੀ ਦੇ ਪੁੱਤਰ ਨੇ ਆਪਣੀ ਗੱਡੀ ਹੇਠ ਕੁਚਲ ਦਿੱਤਾ ਸੀ। ਵਫਦ ਨੇ ਚੌਖਰਾ ਪਿੰਡ ਵਿਚ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨੱਛਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਨਿਗਾਸਨ ਪਿੰਡ ਵਿਚ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ ’ਤੇ ਜਾ ਕੇ ਇਹ ਦੁੱਖ ਸਾਂਝਾ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਦਾ ਚੈਕ ਸੌਂਪਿਆ ਤੇ ਭਰੋਸਾ ਦੁਆਇਆ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕੇਗੀ।ਪੀੜਤ ਪਰਿਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਿਆਂਦਾ ‘ਪ੍ਰਸ਼ਾਦ’ ਤੇ ‘ਸਿਰੋਪਾ’ ਵੀ ਪੇਂਟ ਕੀਤਾ ਗਿਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ‘ਅਰਦਾਸ’ ਵੀ ਕੀਤੀ।ਇਸ ਮੌਕੇ ਪੀੜਤ ਪਰਿਵਾਰਾਂ ਦੇ ਘਰਾਂ ਵਿਚ ਭਾਵੁਕ ਦ੍ਰਿਸ਼ ਵੇਖਣ ਨੁੰ ਮਿਲੇ। ਪਰਿਵਾਰਾਂ ਨੇ ਕਿਹਾ ਕਿ ਉਹਨਾਂ ਕਦੇ ਸੋਚਿਆ ਵੀ ਨਹੀਂ ੀ ਕਿ ਸ਼ਾਂਤੀਪੂਰਨ ਰੋਸ ਮਾਰਚ ਮੁਕੰਮਲ ਕਰ ਕੇ ਘਰਾਂ ਨੂੰ ਪਰਤ ਰਹੇ ਨਿਰਦੋਸ਼ ਕਿਸਾਨਾਂ ਨੁੰ ਇਸ ਤਰੀਕੇ ਦਰੜ ਦਿੱਤਾ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਹਾਲੇ ਤੱਕ ਕੇਸ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਦੋਸ਼ੀ ਸਥਾਨਕ ਸਲ ਜਿਹਨਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ ਪਰ ਹਾਲੇ ਤੱਕ ਉਹ ਗ੍ਰਿਫਤਾਰ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਪੁਲਿਸ ਨੇ ਅਸ਼ੀਸ਼ ਨੂੰ ਫਰਾਰ ਹੋਣ ਵਾਲਾ ਖੁੱਲ੍ਹਾ ਸਮਾਂ ਦਿੱਤਾ ਹੈ ਤੇ ਭਾਜਪਾ ਦੇ ਮੰਤਰੀ ਦਾ ਪੁੱਤਰ ਨੇਪਾਲ ਭੱਜ ਗਿਆ ਹੈ। ਇਸ ਮੌਕੇ ਘਰਾਂ ਵਿਚ ਮੌਜੂਦ ਪੰਜਾਬੀਆਂ ਨੇ ਦੱਸਿਆ ਕਿ ਅਸ਼ੀਸ਼ ਇਕ ਗੁੰਡਾ ਹੈ ਜਿਸਨੁੰ ਕਿਸਾਨਾਂ ਵੱਲੋਂ ਕੀਤੇ ਸ਼ਾਂਤੀਪੂਰਨ ਰੋਸ ਮਾਰਚ ਕਾਰਨ ਗੁੱਸਾ ਆ ਗਿਆ ਤੇ ਉਸਨੇ ਬਦਲਾਖੋਰੀ ਦੀ ਭਾਵਨਾ ਨਾਲ ਇਹ ਸਭ ਕੁਝ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਦਾ ਕਤਲ ਗਿਣੀ ਮਿਥੀ ਸਾਜ਼ਿਸ਼ ਤਹਿਤ ਕੀਤਾ ਗਿਆ। ਅਸ਼ੀਸ਼ ਨੇ ਗੁੰਡਿਆਂ ਦੇ ਨਾਲ ਨਾਲ ਹਥਿਆਰ ਵੀ ਇਕੱਠੇ ਕੀਤੇ ਤੇ ਫਿਰ ਕਿਸਾਨਾਂ ਦਾ ਕਤਲ ਕੀਤਾ।

 

Share post:

spot_img
spot_img

Popular

More like this
Related

मुख्यमंत्री ने उद्योगपतियों से किया आह्वान- मेक इन इंडिया की ग्लोबल पहचान बने यह ध्यान में रखकर बनाए उत्पाद

👉औद्योगिक निवेश के लिए हरियाणा सबसे बेहतरीन राज्य- मुख्यमंत्री...

ਕਾਂਗਰਸੀ ਆਗੂ ਕਰਮਜੀਤ ਸਿੰਘ ਪੰਮਾ ਵੱਲੋਂ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ

👉ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿਲੋਂ ਨੀ ਸਿਰੋਪਾ ਪਾ...