ਪੰਜਾਬੀ ਖ਼ਬਰਸਾਰ ਬਿਉਰੋ
ਲਖੀਮਪੁਰ ਖ਼ੀਰੀ, 19 ਅਗਸਤ: ਪਿਛਲੇ ਸਾਲ ਤੱਕ ਦਿੱਲੀ ’ਚ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਚੱਲੇ ਕਿਸਾਨ ਧਰਨੇ ਦੀ ਹੀ ਕੜੀ ਤਹਿਤ ਲਖੀਮਪੁਰ ਖ਼ੀਰੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸਰਾ ਦੇ ਪੁੱਤਰ ਟੈਣੀ ਮਿਸ਼ਰਾ ਵਲੋਂ ਅਪਣੀ ਜੀਪ ਥੱਲੇ ਕਿਸਾਨਾਂ ਤੇ ਪੱਤਰਕਾਰ ਨੂੰ ਕੁਚਲਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਦੀ ਬਰਖਾਸਤਗੀ ਸਹਿਤ ਹੋਰਨਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ 75 ਘੰਟਿਆਂ ਦੇ ਧਰਨੇ ਦੇ ਦਿੱਤੇ ਸੱਦੇ ਤਹਿਤ ਅੱਜ ਇੱਥੇ ਕਿਸਾਨਾਂ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਜਿਸ ਵਿਚ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਸਹਿਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਪੁੱਜੇ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ ਟਿਕੈਤ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਨੀਅਤ ਉਪਰ ਸਵਾਲ ਉਠਾਉਂਦਿਆਂ ਕਿਸਾਨਾਂ ਨੂੰ ਹੋਰ ਵੱਡੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਧਰਨੇ ਨੂੰ ਪੰਜਾਬ ਤੇ ਹੋਰਨਾਂ ਥਾਵਾਂ ਦੇ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।
Share the post "ਕੇਂਦਰੀ ਗ੍ਰਹਿ ਰਾਜ ਮੰਤਰੀ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ"