ਇਸ ਯੋਜਨਾ ਤਹਿਤ ਕੁੱਲ 100 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਲਈ ਦਾਖਲਾ ਪ੍ਰੀਖਿਆ ਰਾਹੀਂ ਚੁਣਿਆ ਜਾਵੇਗਾ
ਦਿਲਚਸਪੀ ਰੱਖਣ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ ਤੇ ਜਾ ਕੇ 15 ਜੂਨ 2022 ਤੱਕ ਅਰਜੀ ਫਾਰਮ ਜਮ੍ਹਾਂ ਕਰ ਸਕਦੇ ਹਨ
ਸੁਖਜਿੰਦਰ ਮਾਨ
ਬਠਿੰਡਾ, 11 ਜੂਨ: ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸਨ (ਯੂਪੀਐਸਸੀ) ਸਿਵਲ ਸੇਵਾਵਾਂ ਪ੍ਰੀਖਿਆ 2023 ਲਈ ਮੁਫਤ ਕੋਚਿੰਗ ਪ੍ਰਦਾਨ ਕਰੇਗੀ। ਇਸ ਦੇ ਲਈ ਡਾ. ਅੰਬੇਡਕਰ ਫਾਊਂਡੇਸਨ ਰਾਹੀਂ ਯੂਨੀਵਰਸਿਟੀ ਵਿੱਚ ਡਾ. ਅੰਬੇਡਕਰ ਸੈਂਟਰ ਆਫ ਐਕਸੀਲੈਂਸ (ਡੀਏਸੀਈ) ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਰਾਹੀਂ ਚੁਣੇ ਗਏ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਪੀਐਸਸੀ ਦੁਆਰਾ ਕਰਵਾਈਆਂ ਜਾਣ ਵਾਲੀਆਂ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਉੱਚ ਪੱਧਰੀ ਮੁਫਤ ਕੋਚਿੰਗ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਅਨੁਸੂਚਿਤ ਜਾਤੀਆਂ ਦੇ ਵਿਕਾਸ, ਸਸਕਤੀਕਰਨ ਅਤੇ ਕਲਿਆਣ ਲਈ ਪੇਸ ਕੀਤੀ ਗਈ ਇਸ ਯੋਜਨਾ ਦੇ ਤਹਿਤ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਤੋਂ ਅਰਜੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ ਤੇ ਜਾ ਕੇ 15 ਜੂਨ, 2022 ਤੱਕ ਅਰਜੀ ਫਾਰਮ ਜਮ੍ਹਾਂ ਕਰ ਸਕਦੇ ਹਨ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਸੀਯੂਪੀਬੀ-ਡੀਏਸੀਈ ਦਾ ਉਦੇਸ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਵਿੱਚ ਪ੍ਰਸਾਸਨਿਕ ਸਮਰੱਥਾ ਦਾ ਨਿਰਮਾਣ ਕਰਨਾ ਅਤੇ ਉਨ੍ਹਾਂ ਨੂੰ ਰਾਸਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਸਮਰੱਥ ਬਣਾਉਣਾ ਹੈ। “ਡਾ. ਅੰਬੇਡਕਰ ਸੈਂਟਰ ਆਫ ਐਕਸੀਲੈਂਸ (ਡੀਏਸੀਈ)” ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸਕਤੀਕਰਣ ਮੰਤਰਾਲੇ ਦੇ ਅਧੀਨ ਸੰਚਾਲਿਤ ਡਾ. ਅੰਬੇਡਕਰ ਫਾਊਂਡੇਸਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ ਅਤੇ ਸੀਯੂਪੀਬੀ ਭਾਰਤ ਦੀਆਂ 31 ਕੇਂਦਰੀ ਯੂਨੀਵਰਸਿਟੀਆਂ/ਸੰਸਥਾਵਾਂ ਵਿੱਚੋਂ ਇੱਕ ਹੈ ਜਿੱਥੇ ਇਹ ਯੋਜਨਾ ਸੁਰੂ ਕੀਤੀ ਗਈ ਹੈ।
ਸੀਯੂਪੀਬੀ-ਡੀਏਸੀਈ ਦੇ ਨੋਡਲ ਅਫਸਰ ਡਾ. ਵਿਨੋਦ ਆਰੀਆ ਨੇ ਦੱਸਿਆ ਕਿ ਇਸ ਸਕੀਮ ਅਧੀਨ ਰਜਿਸਟ੍ਰੇਸਨ ਪ੍ਰਕਿਰਿਆ ਤੋਂ ਬਾਅਦ ਦਾਖਲਾ ਪ੍ਰੀਖਿਆ ਰਾਹੀਂ ਕੁੱਲ 100 ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਇੱਕ ਸਾਲ ਦੀ ਮਿਆਦ ਲਈ ਮੁਫਤ ਕੋਚਿੰਗ ਲਈ ਚੁਣਿਆ ਜਾਵੇਗਾ। ਜਿਸ ਵਿੱਚੋਂ 33 ਫੀਸਦੀ ਸੀਟਾਂ ਅਨੁਸੂਚਿਤ ਜਾਤੀਆਂ ਦੀਆਂ ਯੋਗ ਮਹਿਲਾ ਉਮੀਦਵਾਰਾਂ ਨੂੰ ਤਰਜੀਹੀ ਅਧਾਰ ਤੇ ਦਿੱਤੀਆਂ ਜਾਣਗੀਆਂ।ਸੀਯੂਪੀਬੀ-ਡੀਏਸੀਈ ਵਿੱਚ ਚੁਣੇ ਗਏ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਉੱਚ ਯੋਗਤਾ ਪ੍ਰਾਪਤ ਫੈਕਲਟੀ ਅਤੇ ਬਾਹਰੀ ਵਿਸਾ ਮਾਹਿਰਾਂ ਦੁਆਰਾ ਮੁਫਤ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ ਅਤੇ ਨਾਲ ਹੀ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਹਾਈ ਸਪੀਡ ਵਾਈ-ਫਾਈ ਕਨੈਕਟੀਵਿਟੀ, ਲਾਇਬ੍ਰੇਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਸਕੀਮ ਤਹਿਤ ਚੁਣੇ ਗਏ ਅਨੁਸੂਚਿਤ ਜਾਤੀ ਦੇ ਉਮੀਦਵਾਰ ਸਿਰਫ ਇੱਕ ਵਾਰ ਹੀ ਮੁਫਤ ਕੋਚਿੰਗ ਦਾ ਲਾਭ ਲੈ ਸਕਦੇ ਹਨ। ਸਿਰਫ ਉਹੀ ਅਨੁਸੂਚਿਤ ਜਾਤੀ ਦੇ ਉਮੀਦਵਾਰ ਯੋਗ ਮੰਨੇ ਜਾਣਗੇ ਜਿਨ੍ਹਾਂ ਨੇ ਕਿਸੇ ਹੋਰ ਸਕੀਮ ਅਧੀਨ ਸਰਕਾਰ ਤੋਂ ਕੋਈ ਲਾਭ ਪ੍ਰਾਪਤ ਨਹੀਂ ਕੀਤਾ।
Share the post "ਕੇਂਦਰੀ ਯੂਨੀਵਰਸਿਟੀ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾ ਪ੍ਰੀਖਿਆ ਲਈ ਮੁਫਤ ਕੋਚਿੰਗ ਪ੍ਰਦਾਨ ਕਰੇਗੀ"