ਕਿਸਾਨਾਂ ਨੂੰ ਫਸਲਾਂ ਦੇ ਭਾਅ ਸੁਆਮੀਨਾਥਨ ਦੀ (ਸੀ.ਟੂ ) ਰਿਪੋਰਟ ਮੁਤਾਬਕ ਮਿਲਣ- ਰਾਮਾ
ਬਠਿੰਡਾ,18 ਅਕਤੂਬਰ: ਕੇਂਦਰ ਸਰਕਾਰ ਨੇ ਸਾਲ 2024-25 ਤੱਕ ਕਣਕ ਦੇ ਭਾਅ ’ਚ 150 ਰੁਪਏ ਪ੍ਰਤੀ ਕੁਇੰਟਲ, ਜੌਂ, ਸਰੋਂ, ਦਾਲਾਂ ਆਦਿ ਹੋਰ ਫਸਲਾਂ ਦੀ ਐੱਮ.ਐੱਸ.ਪੀ ਵਿਚ ਮਾਮੂਲੀ ਸਿਆਸਤ ਵਾਲਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਜਿਸ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਅਤੇ ਦੇਸ਼ ਦਾ ਸਮੁੱਚਾ ਕਿਸਾਨ ਇਸ ਮਾਮੂਲੀ ਵਾਧੇ ਦੀ ਸਖਤ ਨਿੰਦਿਆ ਕਰਕੇ ਇਸ ਨੂੰ ਮੁੱਢੋਂ ਰੱਦ ਕਰਦਾ ਹੈ। ਹੁਣ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਭਾਅ ਸਿਆਸੀ ਨਹੀਂ, ਸਗੋਂ ਡਾਕਟਰ ਸਵਾਮੀਨਾਥਨ ਦੀ ਸੀਟੂ ਰਿਪੋਰਟ ਮੁਤਾਬਿਕ ਚਾਹੀਦਾ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਸਕੱਤਰ ਜਰਨਲ ਸਰੂਪ ਸਿੰਘ ਰਾਮਾਂ ਨੇ ਅੱਜ ਗੱਲਬਾਤ ਦੌਰਾਨ ਕੀਤਾ। ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਭਾਅ ਲਾਗਤ ਖਰਚਿਆਂ ਮੁਤਾਬੁਕ ਨਹੀ ਦਿੱਤਾ, ਸਗੋਂ ਹਰ ਸਾਲ ਸਿਰਫ ਸਿਆਸੀ ਭਾਅ ਦੇ ਕੇ ਕਿਸਾਨਾਂ ਨੂੰ ਕਰਜ਼ੇ ਵੱਲ ਧੱਕ ਕੇ ਕੰਮਜ਼ੋਰ ਕਰ ਦਿੱਤਾ ਹੈ। ਰਾਮਾਂ ਨੇ ਕਿਹਾ ਕਿ ਖਾਦਾਂ, ਬੀਜ਼ਾਂ, ਮਜ਼ਦੂਰੀ, ਕੀਟਨਾਸ਼ਕ ਦਵਾਈਆਂ, ਡੀਜ਼ਲ ਆਦਿ ਦੀਆਂ ਕੀਮਤਾਂ ਆਏ ਦਿਨ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫਸਲਾਂ ‘ਤੇ ਹਰ ਸਾਲ ਜਿਆਦਾ ਪੈਸੇ ਖਰਚਨੇ ਪੈਂਦੇ ਹਨ
ਪੰਜਾਬ ਪੁਲਿਸ ਦੀ AGTF ਨੂੰ ਵੱਡਾ ਸਫ਼ਲਤਾਂ, ਗੋਲਡੀ ਬਰਾੜ ਦਾ ਖਾਸ ਪੁਲਿਸ ਅੜੀਕੇ
ਪਰ ਕੇਂਦਰ ਸਰਕਾਰ ਹਰ ਵਾਰ ਫਸਲਾਂ ਦੇ ਨਿਗੂਣੇ ਭਾਅ ਤੈਅ ਕਰ ਦਿੰਦੀ ਹੈ, ਜਿਸ ਨਾਲ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਕਿਸਾਨ ਦਿਨੋਂ ਦਿਨ ਕਰਜ਼ਾਈ ਹੁੰਦਾ ਜਾ ਰਿਹਾ ਹੈ ਤੇ ਖੁਦਕੁਸ਼ੀਆਂ ਕਰ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨਾਲ ਸਾਲ 2019 ਵਿੱਚ ਵਾਅਦਾ ਕੀਤਾ ਸੀ ਕਿ ਸਾਲ 2022 ਵਿੱਚ ਕਿਸਾਨਾਂ ਦੀ ਆਮਦਨੀ ਦੁੱਗਣੀ ਕੀਤੀ ਜਾਵੇਗੀ। ਸਾਲ 2019 ਵਿੱਚ ਕਣਕ ਦਾ ਭਾਅ 1840 ਰੁਪਏ ਸੀ। ਸਾਲ 2022 ’ਚ ਹੀ ਕਣਕ ਦਾ ਭਾਅ 3680 ਰੁਪਏ ਬਣਦਾ ਸੀ।
ਆਮ ਆਦਮੀ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ
ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਸੀ-2 ਰਿਪੋਰਟ ਮੁਤਾਬਕ 50 ਫੀਸਦੀ ਮੁਆਫੇ ਅਨੁਸਾਰ ਤੈਅ ਨਹੀ ਕਰਦੀ ਅਤੇ ਐੱਮ.ਐੱਸ.ਪੀ ’ਤੇ ਖ਼ਰੀਦ ਕਰਨ ਦਾ ਕਾਨੂੰਨ ਨਹੀਂ ਬਣਾਉਂਦੀ ਉਨ੍ਹਾਂ ਚਿਰ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਕਣਕਵਾਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ, ਬਲਵਿੰਦਰ ਸਿੰਘ ਸੰਦੋਹਾ,ਕੱਤਰ ਸਿੰਘ ਬਰਕੰਦੀ ਆਦਿ ਆਗੂਆਂ ਤੋਂ ਇਲਾਵਾ ਵਰਕਰ ਮੌਜੂਦ ਸਨ।
Share the post "ਕੇਂਦਰ ਵਲੋਂ ਕਣਕ ਸਹਿਤ ਹੋਰ ਫਸਲਾਂ ਦੇ ਭਾਅ ’ਚ ਕੀਤਾ ਵਾਧਾ ਭਾਕਿਯੂ ਲੱਖੋਵਾਲ ( ਟਿਕੈਤ ) ਨੇ ਕੀਤਾ ਰੱਦ"