WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਕੇਂਦਰ ਵੱਲੋਂ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ

ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਿਆਂ ਨਾਲ ਸਮੀਖਿਆ ਮੀਟਿੰਗ ਦੀ ਕੀਤੀ ਸਹਿ-ਪ੍ਰਧਾਨਗੀ
ਸੁਖਜਿੰਦਰ ਮਾਨ
ਚੰਡੀਗੜ, 27 ਮਈ: ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵੱਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ।ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ।ਮੀਟਿੰਗ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ `ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਅਤੇ ਕੁਸ਼ਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਬੇਨਤੀ ਕੀਤੀ ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੇਸ਼ ਭਰ ਵਿੱਚ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਸੂਬੇ ਦੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੂੰ ਬਿਜਲੀ ਦੀ ਕਿੱਲਤ ਦੇ ਲੰਬੇ ਸਮੇਂ ਦੇ ਹੱਲ ਲਈ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ।ਉਨ੍ਹਾਂ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਬਿਜਾਈ ਲਈ ਬਿਜਲੀ ਦੀ ਸਿਖਲਰੀ ਮੰਗ ਨੂੰ ਪੂਰਾ ਕਰਨ ਲਈ ਸਾਨੂੰ ਰੋਜ਼ਾਨਾ 20 ਰੈਕ ਕੋਲੇ ਦੀ ਲੋੜ ਹੈ।
ਕੇਂਦਰੀ ਮੰਤਰੀਆਂ ਦੇ ਠੋਸ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਕੇਂਦਰ ਵੱਲੋਂ ਇਸ ਮੁੱਦੇ ਦਾ ਇੱਕ ਵਿਹਾਰਕ ਹੱਲ ਯਕੀਨੀ ਬਣਾਇਆ ਜਾਵੇਗਾ।ਉਤਪਾਦਨ ਵਿੱਚ ਮੋਹਰੀ ਹੋਣ ਕਰਕੇ ਕੇਂਦਰੀ ਪੂਲ ਦੇ ਅਨਾਜ ਭੰਡਾਰਾਂ ਵਿੱਚ ਕਣਕ ਅਤੇ ਚੌਲਾਂ ਦੇ ਰੂਪ ਵਿੱਚ ਵੱਡਾ ਯੋਗਦਾਨ ਦੇਣ ਦਾ ਸਿਹਰਾ ਪੰਜਾਬ ਨੂੰ ਜਾਂਦਾ ਹੈ। ਪਿਛਲੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਨੇ 186 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਪੈਦਾਵਾਰ ਕੀਤੀ ਸੀ ਜਦਕਿ ਇਸ ਹਾੜੀ ਦੇ ਸੀਜ਼ਨ ਵਿੱਚ 100 ਲੱਖ ਮੀਟਰਕ ਟਨ ਦੇ ਕਰੀਬ ਕਣਕ ਦੀ ਪੈਦਾਵਾਰ ਕੀਤੀ ਹੈ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਹਾਜ਼ਰ ਸਨ।

 

Related posts

ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ ਬਾਰੇ ਲਿਆ ਜਾਇਜ਼ਾ

punjabusernewssite

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

punjabusernewssite

ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

punjabusernewssite