1 Views
ਬਠਿੰਡਾ, 20 ਸਤੰਬਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦੇ ਸਬੰਧ ਵਿਚ ਭਾਰਤ ਪ੍ਰਤੀ ਜੋ ਬਿਆਨ ਦਿੱਤਾ ਹੈ, ਇਹ ਅਤਿ ਨਿੰਦਨ ਯੋਗ ਅਤੇ ਵੱਡੀ ਸਾਜਿਸ਼ ਦਾ ਹਿੱਸਾ ਹੈ। ਇਹ ਦਾਅਵਾ ਬਠਿੰਡਾ ਦਿਹਾਤੀ ਹਲਕੇ ਦੇ ਕਾਂਗਰਸੀ ਆਗੂੁ ਹਰਵਿੰਦਰ ਸਿੰਘ ਲਾਡੀ ਨੇ ਇੱਥੇ ਜਾਰੀ ਬਿਆਨ ਵਿਚ ਕਰਦਿਆਂ ਕਿਹਾ ਕਿ ਜੀ-20 ਦੀ ਸਫਲਤਾ ਤੋਂ ਚਿੜਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇਹ ਬਿਆਨ ਦਿੱਤਾ ਹੈ।
ਬਠਿੰਡਾ ਦੇ ਗੁਰੂਘਰ ’ਚ ਗਰੰਥੀ ਸਿੰਘਾਂ ਨੇ ਚਾੜਿਆ ਚੰਨ: ਦੋ ਲੜਕੀਆਂ ਦਾ ਆਪਸ ’ਚ ਕੀਤਾ ਸਮÇਲੰਗੀ ਵਿਆਹ
ਉਨ੍ਹਾਂ ਕਿਹਾ ਕਿ ਭਾਰਤ ਦੇ ਦੇਸ਼ ਭਗਤ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਲਾਡੀ ਨੇ ਅੱਗੇ ਕਿਹਾ ਕਿ ਜਸਟਿਨ ਟਰੂਡੋ ਨੇ ਵੋਟਾਂ ਦੀ ਰਾਜਨੀਤੀ ਲਈ ਅਤੇ ਖਾਲਸਤਾਨੀਆਂ ਨੂੰ ਖੁਸ਼ ਕਰਨ ਲਈ ਇਹ ਬਿਆਨ ਦਿੱਤਾ ਹੈ। ਜਿਸ ਦਾ ਭਾਰਤ ਅਤੇ ਕਨੇਡਾ ਦੇ ਸਬੰਧਾਂ ਵਿੱਚ ਬਹੁਤ ਮਾੜਾ ਅਸਰ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਜਸਟਿਨ ਟਰੂਡੋ ਨੂੰ ਆਪਣਾ ਇਹ ਬਿਆਨ ਵਾਪਸ ਲੈਣਾ ਚਾਹੀਦਾ ਹੈ।