Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੈਨੇਡਾ ਦੇ ਮੁੱਦੇ ’ਤੇ ਸੁਨੀਲ ਜਾਖੜ ਨੇ ਜੈਸ਼ੰਕਰ ਨੂੰ ਲਿਖੀ ਚਿੱਠੀ

28 Views

ਭਾਰਤੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਹੈਲਪਲਾਈਨ ਸਥਾਪਤ ਕਰਨ ਦੀ ਕੀਤੀ ਬੇਨਤੀ
ਚੰਡੀਗੜ੍ਹ, 23 ਸਤੰਬਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਕੈਨੇਡਾ ਵਿੱਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਪ੍ਰਵਾਸੀ ਭਾਰਤੀਆਂ ਲਈ ਇੱਕ ਹੈਲਪਲਾਈਨ ਸਥਾਪਤ ਕਰਨ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਸਾਰੇ ਭਾਰਤ ਅਤੇ ਕੈਨੇਡਾ ਦਰਮਿਆਨ ਵਧਦੇ ਤਣਾਅ ਕਾਰਨ ਚਿੰਤਤ ਹਨ।

Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਸ੍ਰੀ ਜਾਖੜ ਨੇ ਉਨ੍ਹਾਂ ਨੂੰ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਇੱਕ ਵਿਸਤ੍ਰਿਤ ਬਿਆਨ ਜਾਰੀ ਕਰਨ ਅਤੇ ਪ੍ਰਭਾਵਿਤ ਭਾਰਤੀਆਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਅਤੇ ਉਪਾਵਾਂ ਦੀ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ ਕਿਉਂਕਿ ਇਸ ਮੁੱਦੇ ਦੇ ਅੰਤਮ ਹੱਲ ਸਮਾਂ ਨਿਰਧਾਰਤ ਹੈ। ਸ੍ਰੀ ਜਾਖੜ ਨੇ ਲਿਖਿਆ ਕਿ ਕੈਨੇਡਾ ਵਿੱਚ ਵਸਦੇ ਭਾਰਤੀਆਂ ਅਤੇ ਖਾਸ ਕਰਕੇ ਪੜ੍ਹਾਈ ਲਈ ਵਿਦੇਸ਼ ਜਾਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਿੱਚ ਮੌਜੂਦ ਚਿੰਤਾ, ਘਬਰਾਹਟ ਅਤੇ ਦੁਬਿਧਾ ਦੀ ਡੂੰਘੀ ਭਾਵਨਾ ਨੂੰ ਸ਼ਾਂਤ ਕਰਨਾ ਜ਼ਰੂਰੀ ਹੈ।

…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!

ਜਿਸਦੇ ਚੱਲਦੇ ਤੁਹਾਡੇ ਦਫਤਰ ਤੋਂ ਯਕੀਨੀ ਤੌਰ ’ਤੇ ਕੋਈ ਭਰੋਸਾ ਮਿਲੇਗਾ ਜਿਸ ਨਾਲ ਵਿਦਿਆਰਥੀਆਂ ਦੀ ਸ਼ੱਕ ਅਤੇ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨਾ ਸੰਭਵ ਹੋਵੇਗਾ। ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਜਾਖੜ ਨੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਭਾਰਤੀ ਵਿਦਿਆਰਥੀਆਂ ਲਈ ਮਾਰਗਦਰਸ਼ਨ ਦੀ ਸਥਿਤੀ ਵਿੱਚ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਇੱਕ ਵਟਸਐਪ ਨੰਬਰ ਜਾਰੀ ਕਰਨ ਦਾ ਵੀ ਸੁਝਾਅ ਦਿੱਤਾ ਹੈ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਉਨ੍ਹਾਂ ਕਿਹਾ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਆਪਣੀਆਂ ਘਰੇਲੂ ਸਿਆਸੀ ਮਜਬੂਰੀਆਂ ਦੇ ਦਬਾਅ ਹੇਠ ਭਾਰਤ ਵਿਰੁੱਧ ਬੇਤੁਕੇ ਦੋਸ਼ ਲਗਾਏ ਹਨ। ਸ੍ਰੀ ਜਾਖੜ ਨੇ ਆਸ ਪ੍ਰਗਟਾਈ ਕਿ ਟਰੂਡੋ ਨੂੰ ਜਲਦੀ ਹੀ ਆਪਣੀ ਗਲਤੀ ਦਾ ਅਹਿਸਾਸ ਹੋਵੇਗਾ ਅਤੇ ਇਸ ਮਾਮਲੇ ਨੂੰ ਆਪਸੀ ਵਿਚਾਰ-ਵਟਾਂਦਰੇ ਨਾਲ ਹੱਲ ਕਰ ਲਿਆ ਜਾਵੇਗਾ।ਸ੍ਰੀ ਜਾਖੜ ਨੇ ਕਿਹਾ ਕਿ ਕੋਈ ਵੀ ਬਾਹਰੀ ਵਿਅਕਤੀ ਭਾਰਤ ਨੂੰ ਇਹ ਹਦਾਇਤ ਨਹੀਂ ਦੇ ਸਕਦਾ ਕਿ ਸਾਡੀ ਪ੍ਰਭੂਸੱਤਾ ਦੀ ਰੱਖਿਆ ਕਿਵੇਂ ਕਰਨੀ ਹੈ। ਭਾਰਤ ਸਰਕਾਰ ਨੇ ਟਰੂਡੋ ਦੇ ਗੁੱਸੇ ਦਾ ਸਖ਼ਤ ਵਿਰੋਧ ਕਰਦਿਆਂ ਸਬੂਤਾਂ ਦੀ ਮੰਗ ਕਰਕੇ ਸਹੀ ਸਟੈਂਡ ਲਿਆ ਹੈ।

 

Related posts

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਕਲਿੰਗ ਲਈ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

punjabusernewssite

ਸੋਨੀ ਵਲੋ ਵੀਡੀਓ ਕਾਨਫਰੰਸ ਰਾਹੀਂ ਜਿਲ੍ਹਾ ਹਸਪਤਾਲ ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿਖੇ ਰੇਡੀਓ ਡਾਇਗਨੋਸੋਟਿਕ ਅਤੇ ਲੈਬੋਰੋਟਰੀ ਸੈਂਟਰਾਂ ਦਾ ਉਦਘਟਨ

punjabusernewssite

Big news: ਸਿਵਲ ਅਧਿਕਾਰੀਆਂ ਤੋਂ ਬਾਅਦ ਹੁਣ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡੀ ਰੱਦੋਬਦਲ

punjabusernewssite