WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਕੈਪਟਨ ਦੀ ਭਗਵੰਤ ਮਾਨ ਨੂੰ ਸਲਾਹ: ਸਾਫ਼ ਕਹੋ ਕਿ ਸਾਡੇ ਕੋਲ ਦੇਣ ਲਈ ਪਾਣੀ ਦੀ ਇੱਕ ਬੂੰਦ ਨਹੀਂ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 13 ਅਕਤੂਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸ.ਵਾਈ ਐਲ ਮੁੱਦੇ ’ਤੇ ਭਲਕੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਲਾਹ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿਚ ਉਨ੍ਹਾਂ ਸ: ਮਾਨ ਨੂੰ ਕਿਹਾ ਹੈ ਕਿ ਉਹ ਮੀਟਿੰਗ ਤੋਂ ਪਹਿਲਾਂ ਖ਼ੁਦ ਸਪੱਸ਼ਟ ਹੋਣ ਅਤੇ ਹਰਿਆਣਾ ਨੂੰ ਸਾਫ਼ ਸਬਦਾਂ ਵਿਚ ਕਹਿਣ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਬੂੰਦ ਨਹੀਂ ਹੈ। ਦਸਣਾ ਬਣਦਾ ਹੈ ਕਿ ਕੇਂਦਰ ਦੀ ਪਹਿਲਕਦਮੀ ’ਤੇ 14 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਐਸ.ਵਾਈ.ਐਲ ਦੇ ਮਾਮਲੇ ਦੇ ਹੱਲ ਲਈ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਪੱਸ਼ਟ ਕਰ ਚੁੱਕੇ ਹਨ ਕਿ ਐਸ.ਵਾਈ.ਐਲ ਦੇ ਪਾਣੀਆਂ ’ਤੇ ਉਨ੍ਹਾਂ ਦੇ ਸੂਬੇ ਦਾ ਹੱਕ ਹੈ ਤੇ ਉਹ ਇਸਨੂੰ ਲੈ ਕੇ ਰਹਿਣਗੇ। ਇਸ ਮਾਮਲੇ ਵਿਚ ਪੰਜਾਬ ਦੀਆਂ ਹੋਰਨਾਂ ਸਿਆਸੀ ਪਾਰਟੀਆਂ ਖ਼ਾਸਕਰ ਅਕਾਲੀ ਦਲ ਤੇ ਕਾਂਗਰਸ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਦਬਾਅ ਥੱਲੇ ਨਾ ਆਉਣ ਦੀ ਸਲਾਹ ਦਿੱਤੀ ਹੈ। ਜਿਸਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ, ਜੋਕਿ ਕੁੱਝ ਦਿਨ ਪਹਿਲਾਂ ਅਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਸਹਿਤ ਭਾਜਪਾ ਵਿਚ ਸਮੂਲੀਅਤ ਕਰ ਚੁੱਕੇ ਹਨ, ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ‘‘ ਉਹਨਾਂ ਨੂੰ ਮੀਟਿੰਗ ਤੋਂ ਪਹਿਲਾਂ ਸਾਫ਼ ਅਤੇ ਸਪੱਸ਼ਟ ਹੋਣਾ ਪਏਗਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਬੂੰਦ ਨਹੀਂ ਹੈ। ’’ ਉਨ੍ਹਾਂ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਵੀ ਪੰਜਾਬ ਦੀ ਜਮੀਨੀ ਸਥਿਤੀ ਤੋਂ ਜਾਣੂ ਹਨ, ਜੋ ਪਹਿਲਾਂ ਹੀ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਭਲਕੇ ਹੋਣ ਵਾਲੀ ਮੀਟਿੰਗ ਲਈ ਸੁਭਕਾਮਨਾਵਾਂ ਦਿੰਦਿਆਂ ਇਹ ਵੀ ਕਿਹਾ ਕਿ ‘‘ ਮੁੱਖ ਮੰਤਰੀ ਨੂੰ ਮੀਟਿੰਗ ਤੋਂ ਪਹਿਲਾਂ ਦੂਜਿਆਂ ਨਾਲ ਇਸ ਮੀਟਿੰਗ ’ਤੇ ਜਰੂਰ ਚਰਚਾ ਕਰਨਾ ਚਾਹੀਦੀ ਸੀ। ’’ ਇੱਥੇ ਦਸਣਾ ਬਣਦਾ ਹੈਕਿ ਸਾਲ 2002 ਤੋਂ 2007 ਤੱਕ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਬਿਨ੍ਹਾਂ ਕੇਂਦਰ ਤੇ ਕਾਂਗਰਸ ਹਾਈਕਮਾਂਡ ਨੂੰ ਭਾਫ਼ ਕੱਢਿਆ ਪੰਜਾਬ ਵਿਧਾਨ ਸਭਾ ਵਿਚ ਸਾਲ 2004 ਵਿੱਚ ਪਾਣੀਆਂ ਦੀ ਵੰਡ ਦੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਸੀ। ਜਿਸਦੇ ਚੱਲਦੇ ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖ਼ੇ ਦਾ ਵੀ ਟਾਈਟਲ ਮਿਲਿਆ ਸੀ।

Related posts

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

punjabusernewssite

ਖਿੱਚੋਤਾਣ ਤੋਂ ਬਾਅਦ ਰਾਜਪਾਲ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਸੈਸਨ

punjabusernewssite

ਭਗਵੰਤ ਮਾਨ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ

punjabusernewssite