WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰਰਾਸ਼ਟਰੀ ਅੰਤਰਰਾਸ਼ਟਰੀ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ’ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ
ਨਵੀਂ ਦਿੱਲੀ ,17 ਨਵੰਬਰ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ ’ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਵੇਗੀ ਮਾਨ ਸਰਕਾਰ ਦੀ ਮੇਗਾ ’ਵਿਕਾਸ ਕ੍ਰਾਂਤੀ ਰੈਲੀ’

ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ।

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

ਇਸ ਸਾਲ ਦੇ ਵਪਾਰ ਮੇਲੇ ਦਾ ਥੀਮ ‘‘ਵਾਸੂਦੇਵ ਕੁਟੁੰਬਕਮ – ਵਪਾਰ ਰਾਹੀਂ ਏਕਤਾ’’ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ ’ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

 

Related posts

ਕਿਸਾਨਾਂ ਦੇ ਰੋਹ ਅੱਗੇ ਬਹਾਦਰਗਡ਼੍ਹ ਦਾ ਐਸ ਡੀ ਐਮ ਅਤੇ ਬਿਜਲੀ ਬੋਰਡ ਦੇ ਅਧਿਕਾਰੀ ਹੋਏ ਗੋਡਿਆਂ ਭਾਰ

punjabusernewssite

ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ: ਮੁੱਖ ਮੰਤਰੀ ਭਗਵੰਤ ਮਾਨ

punjabusernewssite

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ: ਜਲੰਧਰ ਦੇ ਦੋ ਵੱਡੇ ਕਾਂਗਰਸੀਆਂ ਨੇ ਫੜਿਆ ਭਾਜਪਾ ਦਾ ਪਲ੍ਹਾਂ

punjabusernewssite