Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਹਾਜ਼ਰੀ ’ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

9 Views

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ’ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਸ੍ਰੀ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। ਸ੍ਰੀ ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ੍ਰੀ ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸ੍ਰੀ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ। ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਮੈਂਬਰ ਮਿਸ ਸਿਮਰਨਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਹਾਜ਼ਰ ਸੀ।

Related posts

ਪੰਜਾਬ ’ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

punjabusernewssite

Side effect of AAP+CONG alliance: ਹਰਿਆਣਾ ਆਪ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਦਿੱਤਾ ਅਸਤੀਫਾ

punjabusernewssite

ਦਿਲਬਾਗ ਸਿੰਘ ਹੀਰ ਸਹਿਤ ਤਿੰਨ ਖੇਤੀਬਾੜੀ ਅਫ਼ਸਰ ਬਣੇ ਸੰਯੁਕਤ ਡਾਇਰੈਕਟਰ

punjabusernewssite