ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

Date:

spot_img

ਅਲਾਟ ਕੀਤੀਆਂ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼, ਗੈਰ ਕਾਨੂੰਨੀ ਮਾਈਨਿੰਗ ਲਈ ਐਸ.ਐਸ.ਪੀ. ਸਿੱਧੇ ਤੌਰ ’ਤੇ ਹੋਣਗੇ ਜ਼ਿੰਮੇਵਾਰ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸਟ ਤੌਰ’ਤੇ ਕਿਹਾ ਹੈ ਕਿ ਇਹ ਗੱਲ ਸਾਫ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।ਇਸ ਲਈ ਤੁਹਾਨੂੰ ਨਿਰਦੇਸ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।ਇਸ ਤੋਂ ਇਲਾਵਾ ਐਸ.ਐਸ.ਪੀਜ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜਾਇਜ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿਮੇਵਾਰੀ ਸਬੰਧਤ ਐਸਐਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸਨਰਾਂ ਅਤੇ ਐਸਐਸਪੀਜ ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸਾਨਦੇਹੀ ਕਰਨ ਦੇ ਨਿਰਦੇਸ ਦਿੱਤੇ ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...