WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

ਗ਼ੈਰ-ਕਾਨੂੰਨੀ ਖਣਨ ਨੂੰ ਠੱਲ੍ਹ ਪਾਉਣ ਲਈ ਰੱਖੀ ਜਾਵੇ ਤਿੱਖੀ ਨਜ਼ਰ: ਬੈਂਸ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਮੰਤਰੀ ਮੰਡਲ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਸ੍ਰੀ ਬੈਂਸ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ।ਮਾਈਨਿੰਗ (ਖਣਨ) ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਖਣਨ ਵਾਲੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ।ਮੰਤਰੀ ਨੇ ਕਿਹਾ “ਮੈਂ ਛੇ ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਜਾ ਰਿਹਾ ਹਾਂ, ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ਉਤੇ ਕੇਂਦਰਿਤ ਹੋਵੇਗੀ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸੂਬੇ ਦੇ ਖਜ਼ਾਨੇ ਵਿੱਚ ਭਾਰੀ ਵਾਧਾ ਹੋਵੇਗਾ ”।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਨਿੰਗ ਵਾਲੀਆਂ ਥਾਵਾਂ ਦੀ ਰੋਜ਼ਾਨਾ ਆਧਾਰ `ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜਿ਼ਲ੍ਹਿਆਂ ਤੋਂ ਨਿਯਮਤ ਰੂਪ ਵਿੱਚ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੋਈ ਵੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਵਿਭਾਗ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਮੌਕੇ ਤਲਾਸ਼ੇ ਜਾਣ। ਉਨ੍ਹਾਂ ਅੱਗੇ ਕਿਹਾ ਕਿ `ਆਪ` ਸਰਕਾਰ ਦੇ ਏਜੰਡੇ `ਤੇ ਕਈ ਵੱਡੀਆਂ ਯੋਜਨਾਵਾਂ ਹਨ, ਜੋ ਜਲਦ ਹੀ ਜ਼ਮੀਨੀ ਪੱਧਰ `ਤੇ ਲਾਗੂ ਕੀਤੀਆਂ ਜਾਣਗੀਆਂ।ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਧੀਕ ਡੀ.ਜੀ.ਪੀ. (ਜੇਲ੍ਹ ਵਿਭਾਗ) ਪੀ.ਕੇ. ਸਿਨਹਾ, ਵਧੀਕ ਡੀ.ਜੀ.ਪੀ. (ਮਾਈਨਿੰਗ) ਆਰ. ਐਨ. ਢੋਕੇ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਕੇ.ਪੀ. ਬਰਾੜ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Related posts

ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

punjabusernewssite

ਪੰਜਾਬ ਪੁਲਿਸ ਦੀ ਡੀਐਸਪੀ ਨੂੰ 6 ਸਾਲ ਦੀ ਕੈਦ ਤੇ ਹੋਇਆ 2 ਲੱਖ ਦਾ ਜੁਰਮਾਨਾ

punjabusernewssite

ਲੋਕਾਂ ਨੂੰ ਜਲਦੀ ਮਿਲੇਗੀ ਵੱਡੀ ਸਹੂਲਤ; ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

punjabusernewssite