Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

7 Views

ਪਾਣੀ ਵਧਣ ਕਾਰਨ ਪਿੰਡਾਂ ਦੇ ਸੰਪਰਕ ਨਾਲੋਂ ਟੁੱਟੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ
ਪੰਜਾਬੀ ਖ਼ਬਰਸਾਰ ਬਿਉਰੋ
ਮੂਨਕ, 15 ਜੁਲਾਈ –ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ। ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ ‘ਤੇ ਹੀ ਟੁੱਟ ਜਾਂਦਾ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

Related posts

ਤੇਜ ਰਫਤਾਰ ਕਾਰ ਨੇ ਬੁਝਾਇਆ ਇੱਕ ਘਰ ਦਾ ਚਿਰਾਗ, ਦੋ ਕੀਤੇ ਜਖਮੀ

punjabusernewssite

Big Breaking: ਪੰਜਾਬ ਦਾ ਚਰਚਿਤ ਗੈਂਗਸਟਰ ਕਾਲਾ ਧਨੌਲਾ ਪੁਲਿਸ ਮੁਕਾਬਲੇ ’ਚ ਹਲਾਕ

punjabusernewssite

ਭਗਵੰਤ ਮਾਨ ਨੇ ਹਲਕਾ ਧੂਰੀ ਤੋਂ ਨਾਮਜ਼ਦਗੀ ਪੱਤਰ ਭਰਿਆ

punjabusernewssite