ਪਿੰਡ ਭੈਰੋ ਭੱਟੀ ਦੇ ਵੱਖ ਵੱਖ ਪਾਰਟੀਆਂ ਦੇ 06 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਪੰਜਾਬੀ ਖ਼ਬਰਸਾਰ ਬਿਉਰੋ
ਕੋਟਕਪੂਰਾ 31 ਜੁਲਾਈ: ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਭੈਰੋ ਭੱਟੀ ਦੇ 06 ਪਰਿਵਾਰ ਜੋ ਕਿ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਹੋਏ ਸਨ, ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀਆਂ ਨੀਤੀਆਂ ਅਤੇ ਅਗਾਂਹਵਧੂ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਦੇ ਨਾਲ ਜੁੜਨ ਦਾ ਐਲਾਨ ਕੀਤਾ।ਇਸ ਪਾਰਟੀ ਵਿੱਚ ਜੁੜਨ ਤੇ ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਦੇ ਸਥਾਨਕ ਨੁਮਾਇੰਦਿਆਂ ਨੇ ਨਵੇਂ ਮੈਂਬਰਾਂ ਨੂੰ ਜੀ ਆਇਆ ਨੂੰ ਆਖਿਆ, ਉੱਥੇ ਨਾਲ ਹੀ ਉਨ੍ਹਾਂ ਨੂੰ ਸਿਰਾਪਾਓ ਭੇਂਟ ਕੀਤੇ ਗਏ। ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਅਤੇ ਮਨਪ੍ਰੀਤ ਮਨੀ ਨੇ ਨਵੇਂ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵੱਡੀ ਗਿਣਤੀ ਵਿੱਚ ਆਮ ਲੋਕ ਅਤੇ ਰਿਵਾਇਤੀ ਪਾਰਟੀਆਂ ਵਿੱਚ ਸਰਗਰਮ ਕਾਰਕੂੰਨ, ਮੈਂਬਰ ਅਤੇ ਲੀਡਰ ਸਹਿਬਾਨਾਂ ਨੇ ਸਾਡੀ ( ਆਮ ਆਦਮੀ) ਪਾਰਟੀ ਵਿੱਚ ਭਰੋਸਾ ਜਤਾਇਆ ਹੈ। ਉਨ੍ਹਾਂ ਆਸ਼ਵਾਸ਼ਨ ਦਿੱਤਾ ਕਿ ਇਸ ਭਰੋਸੇ ਨੂੰ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਹਰ ਖਿੱਤੇ ਦੇ ਨਾਲ ਜੁੜੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤ ਦਿੱਤੀ ਜਾ ਸਕੇ। ਇਸ ਮੌਕੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਵਿੱਚ ਦਰਸ਼ਨ ਸਿੰਘ, ਜੱਜ ਸਿੰਘ, ਰੂਪ ਸਿੰਘ, ਗੁਰਦੀਪ ਸਿੰਘ, ਕਰਮ ਸਿੰਘ ਅਤੇ ਬਲਦੇਵ ਸਿੰਘ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਸ਼ਰਮਾ, ਸਰਕਲ ਪ੍ਰਧਾਨ ਕਾਕਾ ਸਿੰਘ ਠਾੜਾ, ਰਜਿੰਦਰਜੀਤ ਸਿੰਘ ਫੋਜੀ, ਬੇਅੰਤ ਸਿੰਘ ਭੈਰੋ ਭੱਟੀ, ਗੁਰਮੀਤ ਸਿੰਘ ਧੂੜਕੋਟ ਬਲਾਕ ਪ੍ਰਧਾਨ ਦੀਪਕ ਮੌਂਗਾ ਆਦਿ ਹਾਜ਼ਰ ਸਨ।
ਕੋਟਕਪੂਰਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ
5 Views