ਕੌਮੀ ਲੋਕ ਅਦਾਲਤ ਦੌਰਾਨ ਬਠਿੰਡਾ ’ਚ 100 ਕੇਸਾਂ ਦਾ ਕੀਤਾ ਨਿਪਟਾਰਾ

Date:

spot_img

ਬਠਿੰਡਾ, 21 ਅਕਤੂਬਰ (ਅਸ਼ੀਸ਼ ਮਿੱਤਲ) : ਕੌਮੀ ਕਾਨੂੰਨੀ ਸੇਵਾ ਅਥਾਰਟੀ ਨਵੀ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਠਿੰਡਾ ਦੀਆਂ ਅਦਾਲਤਾਂ ਵਿਚ ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ।

ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ

ਇਸ ਲੋਕ ਅਦਾਲਤ ਵਿਚ 6 ਬੈਂਚਾਂ ਦਾ ਗਠਨ ਕੀਤਾ ਗਿਆ। ਜਿਸ ਵਿਚ ਮੈਟਰੀਮੋਨੀਅਲ, ਲੈਂਡ ਐਕੁਅਜੀਸ਼ਨ, ਮੋਟਰ ਐਕਸੀਡੈਂਟ ਕੇਲਮ ਟ੍ਰਿਬਉਨਲ ਸਬੰਧਤ ਕੁੰਲ 184 ਕੇਸ ਲਗਾਏ ਗਏ, ਜਿਨ੍ਹਾਂ ਚੋਂ 100 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ.ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।

ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ

ਉਨ੍ਹਾਂ ਕਿਹਾ ਕਿ ਜਿੱਥੇ ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ, ਉਥੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਨਾਲ ਹੀ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 9 ਦਸੰਬਰ 2023 ਨੂੰ ਕੀਤਾ ਜਾਵੇਗਾ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...