Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

43 Views

ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ
ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਵੀ ਕੀਤਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਜਨਵਰੀ:ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ‘ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ ‘ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ – ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।ਡਾ. ਰਾਜੂ ਨੇ ‘ਨੋਅ ਯੂਅਰ ਕੈਂਡੀਡੇਟ’ ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ। ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ ‘ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

Related posts

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

punjabusernewssite

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ 7 ਅਪ੍ਰੈਲ ਨੂੰ ’ਆਪ’ ਆਗੂ ਤੇ ਵਰਕਰ ਰੱਖਣਗੇ ਵਰਤ

punjabusernewssite

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

punjabusernewssite